ਗੁਰਲੇਜ ਅਖਤਰ ਆਪਣੇ ਨਵੇਂ ਗੀਤ ‘ਕਮਲੀ’ ਨਾਲ ਹੋਣਗੇ ਰੁਬਰੂ, ਸਾਂਝਾ ਕੀਤਾ ਮੋਸ਼ਨ ਪੋਸਟਰ

written by Rupinder Kaler | October 06, 2020 05:03pm

ਗੁਰਲੇਜ ਅਖਤਰ ਜਲਦ ਹੀ ਆਪਣੇ ਨਵੇਂ ਗੀਤ ‘ਕਮਲੀ’ ਦੇ ਨਾਲ ਦਰਸ਼ਕਾਂ ਦੇ ਸਾਹਮਣੇ ਹਾਜ਼ਰ ਹੋਣਗੇ । ਇਸ ਗੀਤ ਦਾ ਮੋਸ਼ਨ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਮੋਸ਼ਨ ਪੋਸਟਰ ‘ਚ ਗੁਰਲੇਜ ਅਖਤਰ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਗੀਤ ਨੂੰ ਗੁਰਲੇਜ ਅਖਤਰ ਆਪਣੇ ਯੂ-ਟਿਊਬ ਚੈਨਲ ਡੀ ਟਿਊਨ ‘ਤੇ ਰਿਲੀਜ਼ ਕਰਨਗੇ ।

gurlez akhtar

ਹੋਰ ਪੜ੍ਹੋ :

gurlez akhtar

ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਨੇ ।ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ ।ਗੁਰਲੇਜ ਅਖਤਰ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।

gurlez akhtar

ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ਅਤੇ ਉਨ੍ਹਾਂ ਦੇ ਨਾਲ ਵੀ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ ।ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ । ਗੁਰਲੇਜ ਅਖਤਰ ਅਕਸਰ ਆਪਣੇ ਬੇਟੇ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।

You may also like