ਗੁਰਲੇਜ ਅਖਤਰ ਅਤੇ ਰਣਜੀਤ ਸੁੱਖ ਦੀ ਆਵਾਜ਼ ‘ਚ ਨਵਾਂ ਗੀਤ ‘ਸਾਊਲ ਮੇਟ’ ਰਿਲੀਜ਼

Reported by: PTC Punjabi Desk | Edited by: Shaminder  |  October 14th 2021 05:59 PM |  Updated: October 14th 2021 05:59 PM

ਗੁਰਲੇਜ ਅਖਤਰ ਅਤੇ ਰਣਜੀਤ ਸੁੱਖ ਦੀ ਆਵਾਜ਼ ‘ਚ ਨਵਾਂ ਗੀਤ ‘ਸਾਊਲ ਮੇਟ’ ਰਿਲੀਜ਼

ਗੁਰਲੇਜ ਅਖਤਰ (Gurlej Akhtar) ਅਤੇ ਰਣਜੀਤ ਸੁੱਖ ਦੀ ਆਵਾਜ਼ ‘ਚ ਨਵਾਂ ਗੀਤ ‘ਸਾਊਲ ਮੇਟ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰਣਜੀਤ ਸੁੱਖ ਨੇ ਖੁਦ ਲਿਖੇ ਹਨ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ‘ਚ ਸ਼ੁਕੀਨ ਗੱਭਰੂ ਦੀ ਗੱਲ ਕੀਤੀ ਗਈ ਹੈ । ਜਿਸ ਦੀ ਪਹੁੰਚ ਬਹੁਤ ਦੂਰ ਤੱਕ ਹੈ । ਇਹ ਗੱਭਰੂ ਆਪਣੇ ਰੁਤਬੇ ਦੇ ਲਈ ਹਰ ਪਾਸੇ ਜਾਣਿਆ ਜਾਂਦਾ ਹੈ ।

Gurlej Song -min image From Gurlej Akhtar song

ਹੋਰ ਪੜ੍ਹੋ : ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕਟਹਲ ਦੀ ਸਬਜ਼ੀ, ਖਾਣ ਦੇ ਹਨ ਬਹੁਤ ਫਾਇਦੇ

ਗੁਰਲੇਜ ਅਖਤਰ ਅਤੇ ਰਣਜੀਤ ਸੁੱਖ ਦਾ ਇਹ ਗੀਤ ਸਰੋਤਿਆਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਗਾਇਕਾਂ ਦੇ ਨਾਲ ਗੀਤ ਕੱਢ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

ਸ਼ਾਇਦ ਹੀ ਕੋਈ ਪੰਜਾਬੀ ਗਾਇਕ ਹੋਵੇਗਾ । ਜਿਸ ਨੇ ਗੁਰਲੇਜ ਅਖਤਰ ਦੇ ਨਾਲ ਗੀਤ ਨਾ ਗਾਏ ਹੋਣ । ਗੁਰਲੇਜ ਅਖਤਰ ਕਾਫੀ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।


Popular Posts