ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ‘ਚ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ
ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ‘ਚ ਕੀਤਾ ਡਾਂਸ, ਵੀਡੀਓ ਕੀਤਾ ਸਾਂਝਾ
ਗੁਰਲੇਜ ਅਖਤਰ (Gurlej Akhtar) ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਬੀਤੇ ਦਿਨ ਉਨ੍ਹਾਂ ਦੇ ਭਰਾ ਦਾ ਵਿਆਹ (Brother Wedding) ਸੀ । ਇਸ ਮੌਕੇ ‘ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਭਰਾ ਦੇ ਵਿਆਹ ਦੀ ਜਾਣਕਾਰੀ ਦਿੱਤੀ ਸੀ । ਜਿਸ ਤੋਂ ਬਾਅਦ ਗਾਇਕਾ ਨੇ ਮੁੜ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਭੈਣ ਜਸਮੀਨ ਅਖਤਰ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਅਤੇ ਗੁਰਲੇਜ਼ ਲੋਕ ਗੀਤਾਂ ਦੇ ਨਾਲ ਨੱਚਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ।
image From instagram
ਹੋਰ ਪੜ੍ਹੋ : ਜ਼ਿੰਦਗੀ ‘ਚ ਬੇਟੇ ਦੇ ਆਉਣ ਤੋਂ ਬਾਅਦ ਮਿਸ ਪੂਜਾ ਨੂੰ ਮਿਲੀ ਇੱਕ ਹੋਰ ਕਾਮਯਾਬੀ, ਹੁਣ ਇਹ ਕੰਮ ਕਰੇਗੀ ਮਿਸ ਪੂਜਾ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਗੁਰਲੇਜ ਅਖਤਰ ਦੇ ਇੱਕ ਭਰਾ ਦਾ ਵਿਆਹ ਬੀਤੇ ਸਾਲ ਹੋਇਆ ਸੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ । ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਉਨ੍ਹਾਂ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ । ਉਨ੍ਹਾਂ ਦੇ ਦੋਵੇਂ ਭਰਾ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰ ਰਹੇ ਹਨ । ੳੇੁਥੇ ਹੀ ਗਾਇਕਾ ਦੀ ਭੈਣ ਜੈਸਮੀਨ ਅਖਤਰ ਵੀ ਇੱਕ ਵਧੀਆ ਗਾਇਕਾ ਹੈ ।ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਬਿਹਤਰੀਨ ਗਾਇਕੀ ਦੇ ਮਾਲਕ ਹਨ । ਦੋਵਾਂ ਦੀ ਜੋੜੀ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਨੇ । ਦੋਵਾਂ ਨੇ ਲਵ ਮੈਰਿਜ ਕਰਵਾਈ ਸੀ ।
View this post on Instagram
ਇੱਕ ਇੰਟਰਵਿਊ ਦੌਰਾਨ ਗੁਰਲੇਜ ਅਖਤਰ ਨੇ ਦੱਸਿਆ ਸੀ ਕਿ ਕੁਲਵਿੰਦਰ ਕੈਲੀ ਦੇ ਨਾਲ ਉਸ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਹਮਸਫਰ ਬਨਾਉਣ ਦਾ ਫੈਸਲਾ ਕਰ ਲਿਆ ਸੀ । ਗੁਰਲੇਜ ਅਖਤਰ ਨੇ ਬਹੁਤ ਹੀ ਘੱਟ ਉਮਰ ‘ਚ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਸੀ । ਕਿਉਂਕਿ ਉਹ ਬਹੁਤ ਹੀ ਛੋਟੇ ਸਨ ਜਦੋਂ ਉਨ੍ਹਾਂ ਦੇ ਪਿਤਾ ਨੇ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
