‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ ਦਾ ਸ਼ਾਨਦਾਰ ਟੀਜ਼ਰ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਪਿਆਰੀ ਜਿਹੀ ਲਵ ਸਟੋਰੀ

written by Lajwinder kaur | February 08, 2022

ਗੁਰਨਾਮ ਭੁੱਲਰ Gurnam Bhullar ਅਤੇ ਸੋਨਮ ਬਾਜਵਾ Sonam Bajwa ਆਪਣੀ ਆਉਣ ਵਾਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ (Main viyah nahi karona tere naal) ਨੂੰ ਲੈ ਕੇ ਕਾਫੀ ਉਤਸੁਕ ਨੇ। ਦਰਸ਼ਕਾਂ ‘ਚ ਉਤਸੁਕਤਾ ਨੂੰ ਵਧਾਉਂਦੇ ਹੋਏ ਫ਼ਿਲਮ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ :  ਤਨਜ਼ਾਨੀਆ ਦੇ ਭੈਣ-ਭਰਾ ‘ਤੇ ਚੜ੍ਹਿਆ ਪੰਜਾਬੀ ਗੀਤਾਂ ਦਾ ਬੁਖ਼ਾਰ, ਜੱਸ ਮਾਣਕ ਤੇ ਕਾਕੇ ਦੇ ਗੀਤਾਂ ਉੱਤੇ ਬਣਾਈਆਂ ਵੀਡੀਓਜ਼

 

gurnam bhullar and sonam bajwa

ਇੱਕ ਮਿੰਟ ਤਿੰਨ ਸੈਕਿੰਡ ਦਾ ਪਿਆਰਾ ਜਿਹਾ ਟੀਜ਼ਰ ਦਰਸ਼ਕਾਂ ਨੂੰ ਖੂਬ ਪਸੰਦ ਰਿਹਾ ਹੈ। ਗੁਰਨਾਮ ਭੁੱਲਰ ਜੋ ਕਿ ਪੂਰਨ ਨਾਂਅ ਦੇ ਕਿਰਦਾਰ ਅਤੇ ਸੋਨਮ ਬਾਜਵਾ ਜੋ ਕਿ ਮੰਨਤ ਨਾਂਅ ਦੀ ਮੁਟਿਆਰ ਦਾ ਰੋਲ ‘ਚ ਨਜ਼ਰ ਆ ਰਹੀ ਹੈ। ਟੀਜ਼ਰ ‘ਚ ਦੇਖਿਆ ਗਿਆ ਹੈ ਕਿ ਗੁਰਨਾਮ ਯਾਨੀਕਿ ਪੂਰਨ ਸੋਨਮ ਯਾਨੀਕਿ ਮੰਨਤ ਨੂੰ ਪਿਆਰ ਕਰਦਾ ਹੈ ਤੇ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ। ਪਰ ਜਦੋਂ ਪੂਰਨ ਬਰਾਤ ਲੈ ਕੇ ਮੰਨਤ ਦੇ ਘਰ ਪਹੁੰਚਦਾ ਹੈ ਤਾਂ ਮੰਨਤ ਵਿਆਹ ਤੋਂ ਇਨਕਾਰ ਕਰ ਦਿੰਦੀ ਹੈ ਤੇ ਕਹਿੰਦੀ ਹੈ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’। ਜੋ ਕਿ ਬਹੁਤ ਦੋਵਾਂ ਦੀ ਲਵ ਸਟੋਰੀ ‘ਚ ਬਹੁਤ ਹੀ ਦਿਲਚਸਪ ਮੋੜ ਆਉਂਦਾ ਹੈ ਹੁਣ ਫ਼ਿਲਮ ‘ਚ ਦੇਖਣ ਇਹ ਹੋਵੇਗਾ ਕਿ ਪੂਰਨ ਤੇ ਮੰਨਤ ਇੱਕ ਹੋ ਪਾਉਂਦੇ ਨੇ ਜਾਂ ਨਹੀਂ । ਇਸ ਗੱਲ ਦਾ ਖੁਲਾਸਾ ਦਾ ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਹੀ ਪਤਾ ਚੱਲ ਪਾਵੇਗਾ।

ਹੋਰ ਪੜ੍ਹੋ : ਨਵਾਂ ਗੀਤ ‘Judge’ ਪਾ ਰਿਹਾ ਹੈ ਧੱਕ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਅਦਾਕਾਰਾ ਰੂਪੀ ਗਿੱਲ ਤੇ ਮਨਕਿਰਤ ਔਲਖ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

main viyah nahi karona tere naal

ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ 4 ਮਾਰਚ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਵੇਗੀ। ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਦੀ ਕਹਾਣੀ ਰੁਪਿੰਦਰ ਇੰਦਰਜੀਤ ਵੱਲੋਂ ਲਿਖੀ ਅਤੇ ਡਾਇਰੈਕਟ ਕੀਤੀ ਗਈ ਹੈ। ਇਸ ਫ਼ਿਲਮ ‘ਚ ਸੋਨਮ ਤੇ ਗੁਰਨਾਮ ਤੋਂ ਇਲਾਵਾ ਰੁਪਿੰਦਰ ਰੂਪੀ, Garry Vander, ਪ੍ਰੀਤ ਰੰਧਾਵਾ, ਜਸਵਿੰਦਰ ਲਹਿਰੀ ਤੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਗੁੱਡੀਆਂ ਪਟੋਲੇ ਫ਼ਿਲਮ ‘ਚ ਇਕੱਠੇ ਨਜ਼ਰ ਆ ਚੁੱਕੇ ਨੇ। ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ।

You may also like