ਗੁਰਨਾਮ ਭੁੱਲਰ ਦੀ ਆਵਾਜ਼ ‘ਚ ਨਵਾਂ ਗੀਤ ‘ਤਾਰਿਆਂ ਤੋਂ ਪਾਰ’ ਰਿਲੀਜ਼

written by Shaminder | February 28, 2022

ਗੁਰਨਾਮ ਭੁੱਲਰ (Gurnam Bhullar) ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਜੋ ਕਿ 4 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਉਸ ਤੋਂ ਪਹਿਲਾਂ ਇਸ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਇਸ ਫ਼ਿਲਮ ਦਾ ਨਵਾਂ ਗੀਤ ‘ਤਾਰਿਆਂ ਤੋਂ ਪਾਰ’ (Taareyan Toh Paar) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਦਾਉਦ ਮਿਊਜ਼ਿਕ ਵੱਲੋਂ । ਇਸ ਗੀਤ ਨੂੰ ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ‘ਤੇ ਫ਼ਿਲਮਾਇਆ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ ।ਜਿਸ ‘ਚ ਇੱਕ ਮੁੰਡੇ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਰੋਸਿਆਂ ‘ਚ ਕੁਝ ਨਹੀਂ ਪਿਆ ।

ਹੋਰ ਪੜ੍ਹੋ : ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਪ੍ਰਸ਼ੰਸਕ ਦੇ ਰਹੇ ਵਧਾਈ

ਜ਼ਿੰਦਗੀ ਚਾਰ ਦੀ ਹੈ ਅਤੇ ਇਸ ਨੂੰ ਇੰਝ ਹੀ ਨਹੀਂ ਗੁਆਉਣਾ ਚਾਹੀਦਾ ਅਤੇ ਸਭ ਦੇ ਨਾਲ ਪਿਆਰ ਦੇ ਨਾਲ ਰਹਿਣਾ ਚਾਹੀਦਾ ਹੈ । ਗੁਰਨਾਮ ਭੁੱਲਰ ਵੱਲੋਂ ਗਾਇਆ ਗਿਆ ਅਤੇ ਲਿਖਿਆ ਗਿਆ ਇਹ ਗੀਤ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ । ਦੱਸ ਦਈਏ ਕਿ ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਇਹ ਇੱਕਠਿਆਂ ਦੀ ਦੂਜੀ ਫ਼ਿਲਮ ਹੈ । ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਗੁੱਡੀਆਂ ਪਟੋਲੇ’ ‘ਚ ਨਜ਼ਰ ਆਈ ਸੀ । ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੇ ਪ੍ਰਸ਼ੰਸਕਾਂ ਨੂੰ ਦੋਹਾਂ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

sonam Bajwa image From gurnam Bhullar song

ਗੁਰਨਾਮ ਭੁੱਲਰ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਫ਼ਿਲਮਾਂ ‘ਚ ਵੀ ਸਰਗਰਮ ਹੋ ਗਏ ਅਤੇ ਹੁਣ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਗੁਰਨਾਮ ਭੁੱਲਰ ਨੇ ਵਾਇਸ ਆਫ ਪੰਜਾਬ ਦੇ ਮੰਚ ‘ਤੇ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਸੀ । ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਅਜੈ ਸਰਕਾਰੀਆ ਦੇ ਨਾਲ ਉਨ੍ਹਾਂ ਨੇ ਫ਼ਿਲਮ ‘ਅੜਬ ਮੁਟਿਆਰਾਂ’ ‘ਚ ਕੰਮ ਕੀਤਾ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

You may also like