ਸਰਬਜੀਤ ਚੀਮਾ ਨੇ ਆਪਣੇ ਬੇਟੇ ਗੁਰਵਰ ਚੀਮਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਸਾਂਝੀਆਂ ਕੀਤੀਆਂ ਇਹ ਖ਼ਾਸ ਤਸਵੀਰਾਂ ਤੇ ਕਿਹਾ- ਮਾਲਿਕ ਚੜ੍ਹਦੀਕਲਾ ਬਖਸ਼ੇ

written by Lajwinder kaur | February 04, 2022

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਰਬਜੀਤ ਚੀਮਾ Sarbjit Cheema ਜੋ ਕਿ ਇੱਕ ਲੰਬੇ ਅਰਸੇ ਤੋਂ ਪੰਜਾਬੀ ਸੰਗੀਤ ਦੇ ਨਾਲ ਜੁੜੇ ਹੋਏ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ। ਅੱਜ ਉਨ੍ਹਾਂ ਦੇ ਬੇਟੇ ਗੁਰਵਰ ਚੀਮਾ ਦਾ ਬਰਥਡੇਅ ਹੈ,ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਨੇ ਪਿਆਰੀ ਜਿਹੀ ਪੋਸਟ ਪਾ ਕੇ ਪੁੱਤਰ ਨੂੰ ਵਿਸ਼ ਕੀਤਾ ਹੈ (Happy Birthday Gurvar Cheema)।

happy birthday Gurvar Cheema

ਹੋਰ ਪੜ੍ਹੋ : Mister Mummy First Look: ਰਿਤੇਸ਼ ਦੇਸ਼ਮੁਖ ਨਿਭਾਉਣਗੇ ਅਸਾਧਾਰਨ ਕਿਰਦਾਰ, ਜੇਨੇਲੀਆ ਡਿਸੂਜ਼ਾ ਲੰਬੇ ਸਮੇਂ ਬਾਅਦ ਨਜ਼ਰ ਆਵੇਗੀ ਵੱਡੇ ਪਰਦੇ ‘ਤੇ

ਉਨ੍ਹਾਂ ਨੇ ਗੁਰਵਰ ਚੀਮਾ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਨਮ ਦਿਨ ਮੁਬਾਰਕ ਗੁਰਵਰ ਪ੍ਰਤੀਕ ਸਿੰਘ ਪੁੱਤਰਾ...ਤੁਹਾਡਾ ਸਭ ਦਾ ਪਿਆਰ, ਦੁਆਵਾਂ ਅਤੇ ਵਾਹਿਗੁਰੂ ਦਾ ਓਟ ਆਸਰਾ ਬਣਿਆ ਰਹੇ..ਮਾਲਿਕ ਚੜ੍ਹਦੀਕਲਾ ਬਖਸ਼ੇ @gurvarcheema #gurvarcheema’। ਪਹਿਲੀ ਤਸਵੀਰ ਚ ਗੁਰਵਰ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ, ਦੂਜੀ ਤਸਵੀਰ ਗੁਰਵਰ ਦੇ ਬਚਪਨ ਦੀ ਹੈ ਤੇ ਤੀਜੀ ਤਸਵੀਰ ਚ ਗੁਰਵਰ ਬਹੁਤ ਹੀ ਸਟਾਈਲਿਸ਼ ਲੁੱਕ ਚ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਗੁਰਵਰ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।

ਹੋਰ ਪੜ੍ਹੋ : ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਇਹ ਫ਼ਿਲਮ

inside image of sarbjit and gurvar cheema-min

ਗੁਰਵਰ ਚੀਮਾ ਵੀ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲ ਰਿਹਾ ਹੈ। ਕਿਉਂਕਿ ਉਸ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਪਿਤਾ ਵੱਲੋਂ ਵਿਰਾਸਤ ‘ਚ ਮਿਲੀ ਹੈ। ਪਿਛਲੇ ਸਾਲ ਹੀ ਉਹ ‘Rara Riri Rara Reloaded’ ਗੀਤ ਦੇ ਨਾਲ ਦਰਸ਼ਕਾਂ ਦਾ ਰੂਬਰੂ ਹੋਏ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਜੇ ਗੱਲ ਕਰੀਏ ਸਰਬਜੀਤ ਚੀਮਾ  ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਅਰਸੇ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਮਾਂ-ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਨੇ। ਅਖੀਰਲੀ ਵਾਰ ਉਹ ‘ਮੁਕਲਾਵਾ’ਅਤੇ ‘ਮੁੰਡਾ ਚਾਹੀਦਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।

You may also like