ਗੁਰਬਾਜ਼ ਗਰੇਵਾਲ ਨੇ ਪਿਆਰੀ ਜਿਹੀ ਵੀਡੀਓ ਨਾਲ ਸ਼ਹਿਨਾਜ਼ ਗਿੱਲ ਨੂੰ ਕੀਤਾ ਬਰਥਡੇਅ ਵਿਸ਼, ਦਰਸ਼ਕਾਂ ਨੂੰ ਗੁਰਬਾਜ਼ ਤੇ ਸ਼ਹਿਨਾਜ਼ ਦਾ ਕਿਊਟ ਅੰਦਾਜ਼ ਆ ਰਿਹਾ ਹੈ ਖੂਬ ਪਸੰਦ

written by Lajwinder kaur | January 27, 2022

Shehnaaz Gill Birthday: ਪੰਜਾਬ ਦੀ ਕੈਟਰੀਨਾ ਕੈਫ ਦੇ ਨਾਮ ਨਾਲ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਅੱਜ ਆਪਣਾ 29ਵਾਂ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ। ਪੰਜਾਬ ਦੀ ਜੰਮੀ-ਪਲੀ ਸ਼ਹਿਨਾਜ਼ ਗਿੱਲ ਦੀ ਅੱਜ ਚੰਗੀ ਫੈਨ ਫਾਲਵਿੰਗ ਹੈ। ਬਿੱਗ ਬੌਸ ਸੀਜ਼ਨ 13 ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਹੀ ਬਦਲ ਗਈ । ਉਨ੍ਹਾਂ ਦੀ ਫੈਨ ਫਾਲਿਵੰਗ ‘ਚ ਚੌਗੁਣਾ ਵਾਧਾ ਹੋਇਆ । ਜਦੋਂ ਵੀ ਕੋਈ ਵੀਡੀਓ ਜਾਂ ਤਸਵੀਰ ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ ਉੱਤੇ ਆਉਂਦੀ ਹੈ ਤਾਂ ਟਰੈਂਡ ਕਰਨ ਲੱਗ ਜਾਂਦੀ ਹੈ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਨੂੰ ਜਨਮਦਿਨ ਦੀਆਂ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਹਰ ਕੋਈ ਆਪੋ ਆਪਣੇ ਅੰਦਾਜ਼ ‘ਚ ਸ਼ਹਿਨਾਜ਼ ਗਿੱਲ ਨੂੰ ਬਰਥਡੇਅ ਵਿਸ਼ ਕਰ ਰਿਹਾ ਹੈ। ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਨੇ ਵੀ ਆਪਣੇ ਕਿਊਟ ਜਿਹੇ ਅੰਦਾਜ਼ ਦੇ ਨਾਲ ਸ਼ਹਿਨਾਜ਼ ਨੂੰ ਵਿਸ਼ ਕੀਤਾ ਹੈ।

Shehnaaz-Gill

ਹੋਰ ਪੜ੍ਹੋ : ਮੌਨੀ ਰਾਏ ਤੇ ਸੂਰਜ ਸੂਰਜ ਨਾਂਬਿਆਰ ਦਾ ਹੋਇਆ ਵਿਆਹ, ਅਰਜੁਨ ਬਿਜਲਾਨੀ ਨੇ ਨਵੇਂ ਵਿਆਹੇ ਜੋੜੇ ਦੀ ਤਸਵੀਰ ਸ਼ੇਅਰ ਕਰਕੇ ਦਿੱਤੀ ਵਧਾਈ

ਗੁਰਬਾਜ਼ ਗਰੇਵਾਲ ਦੇ ਇੰਸਟਾਗ੍ਰਾਮ ਪੇਜ਼ ਉੱਤੇ ਇੱਕ ਵੀਡੀਓ ਅਪਲੋਡ ਕੀਤਾ ਗਿਆ ਹੈ। ਜਿਸ ‘ਚ ਸ਼ਹਿਨਾਜ਼ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੋਇਆ ਤੇ ਉਸ ਉੱਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ- ਹੈਪੀ ਬਰਥਡੇਅ ਸ਼ਹਿਨਾਜ਼ ਗਿੱਲ ਦੀਦੀ। ਦੱਸ ਦਈਏ ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਸ਼ਹਿਨਾਜ਼ ਗਿੱਲ ਕੈਨੇਡਾ ਗਈ ਸੀ। ਦਰਸ਼ਕਾਂ ਨੂੰ ਸ਼ਹਿਨਾਜ਼ ਤੇ ਗੁਰਬਾਜ਼ ਦਾ ਕਿਊਟ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਜਿਸ ਕਰਕੇ ਵੱਡੀ ਗਿਣਤੀ 'ਚ ਇਸ ਵੀਡੀਓ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

shehaaz and gurbaaz

ਹੋਰ ਪੜ੍ਹੋ : ਕੁੰਡਲੀ ਭਾਗਿਆ ਦੀ ਅਦਾਕਾਰਾ ਸ਼ਰਧਾ ਆਰਿਆ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕ ਕਰ ਰਹੇ ਨੇ ਤਾਰੀਫ਼ਾਂ

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਦੇ ਕਈ ਮਸ਼ਹੂਰ ਗਾਇਕਾਂ ਦੇ ਨਾਲ ਕੰਮ ਕੀਤਾ ਹੈ। ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ਚ ਵੀ ਵਾਹ ਵਾਹੀ ਖੱਟ ਚੁੱਕੀ ਹੈ। ਪਿਛਲੇ ਸਾਲ ਉਹ ਹੌਸਲਾ ਰੱਖ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਈ ਸੀ।

 

 

View this post on Instagram

 

A post shared by Gurbaaz Grewal (@thegurbaazgrewal)

You may also like