ਗਾਇਕ ਹਰਭਜਨ ਮਾਨ ਇੱਕ ਵਾਰ ਫਿਰ ਤੋਂ ਖ਼ੂਬਸੂਰਤ ਗੀਤ ਦੇ ਨਾਲ ਹੋਏ ਦਰਸ਼ਕਾਂ ਦਾ ਰੂਬਰੂ, ‘ਜ਼ਿੰਦਾਬਾਦ ਜ਼ਿੰਦਗੀ’ ਗਾਣਾ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

written by Lajwinder kaur | February 04, 2022

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ/ਐਕਟਰ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਜਿਸ ਕਰਕੇ ਹਰ ਉਮਰ ਦੇ ਲੋਕ ਉਨ੍ਹਾਂ ਦੇ ਪ੍ਰਸ਼ੰਸਕ ਹਨ।  ਇੱਕ ਵਾਰ ਫਿਰ ਤੋਂ ਦਰਸ਼ਕਾਂ ਦੇ ਲਈ ਦਿਲ ਨੂੰ ਛੂਹ ਜਾਣ ਵਾਲਾ ਗੀਤ ਲੈ ਕੇ ਆਏ ਨੇ (Harbhajan Mann, Zindabaad Zindgi)। ਉਹ ‘ਜ਼ਿੰਦਾਬਾਦ ਜ਼ਿੰਦਗੀ’ ਟਾਈਟਲ ਹੇਠ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਨੇ।

ਹੋਰ  ਪੜ੍ਹੋ : ਐਮੀ ਵਿਰਕ,ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਜੋੜੀ ਵਾਲੀ ਫ਼ਿਲਮ ‘ਸੌਂਕਣ ਸੌਂਕਣੇ’ ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

harbhajan mann zindabaad zindgi song

ਇਸ ਗੀਤ ‘ਚ ਉਨ੍ਹਾਂ ਨੇ ਮਾਪਿਆਂ ਦੇ ਸਤਿਕਾਰ, ਵਾਤਾਵਰਣ, ਗੁਰੂਆਂ ਦੀਆਂ ਬਾਣੀ, ਕੁਦਰਤ ਦੀ ਸੰਭਾਲ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾੜੀ ਸਰਕਾਰਾਂ ਉੱਤੇ ਨਿਸ਼ਾਨਾ ਵੀ ਸਾਧਿਆ ਹੈ। ਇਸ ਗੀਤ ਦੇ ਬੋਲ  Harwinder Tatla ਨੇ ਲਿਖੇ ਨੇ ਤੇ ਮਿਊਜ਼ਿਕ Music Empire ਨੇ ਦਿੱਤਾ ਹੈ। ਗੀਤ ਦਾ ਲਿਰਿਕਲ ਵੀਡੀਓ HM Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਹੋਰ  ਪੜ੍ਹੋ : ਅਦਾਕਾਰ ਗੈਵੀ ਚਾਹਲ ਨੇ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਪਹਿਲੀ ਵਾਰ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਇਹ ਖ਼ਾਸ ਤਸਵੀਰ, ਕਲਾਕਾਰ ਦੇ ਰਹੇ ਨੇ ਵਧਾਈਆਂ

latest punjabi song

ਹਾਲ ਹੀ ‘ਚ ਹਰਭਜਨ ਮਾਨ ਧੀਆਂ ਟਾਈਟਲ ਹੇਠ ਵੀ ਗੀਤ ਲੈ ਕੇ ਆਏ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਗਿਆ ਸੀ। ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਸ਼ਹੂਰ ਗਾਇਕ ਨੇ। ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦੀ ਉਡੀਕ ਕਰਦੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਬਹੁਤ ਜਲਦ ਉਹ ਆਪਣੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ।

You may also like