ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’
ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਵੀ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਾਨ ਮਾਨ ਨੇ ਸਾਂਝਾ ਕੀਤਾ ਗਾਇਕ ਦੇ ਨਾਲ ਵੀਡੀਓ, ਵੇਖੋ ਖ਼ੂਬਸੂਰਤ ਤਸਵੀਰਾਂ
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ‘ਹਰਮਨ ਅਤੇ ਮੇਰੇ ਲਈ ਬਹੁਤ ਹੀ ਸੁਭਾਗਾ ਸਮਾਂ। ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਭਾਈ ਮਨਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦਾ ਯਾਦਗਾਰੀ ਪਲ’। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
image From instagram
ਦੱਸ ਦਈਏ ਕਿ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਅਕਸਰ ਹਰਭਜਨ ਮਾਨ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਵੀ ਗਾਇਕ ਜਸਬੀਰ ਜੱਸੀ ਦੇ ਜਨਮ ਦਿਨ ਦੇ ਮੌਕੇ ‘ਤੇ ਦੋਵਾਂ ਦੀਆਂ ਤਸਵੀਰਾਂ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਨਜ਼ਰ ਆਈਆਂ ਸਨ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਮਾਂ ਬੋਲੀ ਦੀ ਉਹ ਸੇਵਾ ਪਿਛਲੇ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ ।
image From instagram
ਹੁਣ ਤੱਕ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਮਾਨ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਪੀਆਰ ਵੀ ਆਈ ਸੀ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਹਰਮਨ ਤੇ ਮੇਰੇ ਲਈ ਸੁਭਾਗਾ ਸਮਾਂ !!
ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲਿਆਂ ਨਾਲ ਯਾਦਗਾਰੀ ਪਲ ??#BhaiHarjinderSinghSriNagarVale #BhaiManinderSinghSriNagarVale pic.twitter.com/vaZr82ZWLO
— Harbhajan Mann (@harbhajanmann) July 14, 2022
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
