
ਕ੍ਰਿਕੇਟਰ ਹਰਭਜਨ ਸਿੰਘ ਜੋ ਕਿ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਪੰਜਾਬ ਪਹੁੰਚੇ ਹੋਏ ਨੇ। ਹਰਭਜਨ ਨਾਲ ਬਾਲੀਵੁੱਡ ਅਦਾਕਾਰਾ ਗੀਤਾ ਬਸਰਾ Geeta Basraਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜੀ ਹਾਂ ਉਹ ਗੀਤਾ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਕਮਾਲ ਦਾ ਡਾਂਸ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਆਪਣੀ ਦੋਸਤ ਦੇ ਨਾਲ ਪੰਜਾਬੀ ਗੀਤ ਉੱਤੇ ਥਿਰਕਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਗੀਤਾ ਬਸਰਾ ਤੇ ਹਰਭਜਨ ਸਿੰਘ ਆਪਣੇ ਨਵਜੰਮੇ ਪੁੱਤਰ ਤੇ ਧੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

ਜੀ ਹਾਂ ਗੀਤਾ ਬਸਰਾ ਨੇ ਇਹ ਵੀਡੀਓ ਕੁਝ ਦਿਨ ਪਹਿਲਾਂ ਹੀ ਆਪਣੀ ਇੰਸਟਾਗ੍ਰਾਮ ਰੀਲ ਉੱਤੇ ਪੋਸਟ ਕੀਤਾ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਹਾਰਡੀ ਸੰਧੂ ਦੇ ਹਾਲ ਹੀ ਚ ਆਏ ਬਿਜਲੀ ਬਿਜਲੀ ਗੀਤ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪਸੋਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘Impromptu ਰੀਲ.. ਮੈਨੂੰ ਇਹ ਟਰੈਕ ਪਸੰਦ ਹੈ!’ ਵੱਡੀ ਗਿਣਤੀ ਚ ਲੋਕ ਇਸ ਇੰਸਟਾ ਰੀਲ ਨੂੰ ਦੇਖ ਚੁੱਕੇ ਹਨ।

ਕ੍ਰਿਕੇਟਰ ਹਰਭਜਨ ਸਿੰਘ ਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਇਸ ਸਾਲ ਦੂਜੀ ਵਾਰ ਮਾਪੇ ਬਣੇ ਨੇ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਇਸ ਤੋਂ ਪਹਿਲਾਂ ਦੋਨਾਂ ਦੀ ਇੱਕ ਧੀ ਹਿਨਾਇਆ ਹੀਰ ਹੈ । ਦੱਸ ਦਈਏ ਹਰਭਜਨ ਸਿੰਘ ਅਤੇ ਗੀਤਾ ਬਸਰਾ ਦੀ ਲਵ ਮੈਰਿਜ ਸੀ। ਵਿਆਹ ਤੋਂ ਪਹਿਲਾਂ ਗੀਤਾ ਬਸਰਾ ਬਾਲੀਵੁੱਡ ਜਗਤ ‘ਚ ਕਾਫੀ ਸਰਗਰਮ ਸੀ, ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ । ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉੱਧਰ ਭੱਜੀ ਵੀ ਕ੍ਰਿਕੇਟ ਦੇ ਮੈਦਾਨ ਉੱਤੇ ਕਮੈਂਟਰੀ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਫ਼ਿਲਮ ‘ਚ ਵੀ ਨਜ਼ਰ ਆਉਣਗੇ।
View this post on Instagram