ਹਰਫ ਚੀਮਾ ਅਤੇ ਕੰਵਰ ਗਰੇਵਾਲ ਦਾ ਨਵਾਂ ਗੀਤ ‘ਪੰਜਾਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਹਰਫ ਚੀਮਾ ਅਤੇ ਕੰਵਰ ਗਰੇਵਾਲ ਦਾ ਨਵਾਂ ਗੀਤ ‘ਪੰਜਾਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਆਪਣਾ ਧਰਨਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ ।ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ । ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ । ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਖੁਸ਼ੀ ਦਾ ਮਾਹੌਲ ਹੈ ।ਸਿੰਘੂ ਬਾਰਡਰ ਤੋਂ ਕਿਸਾਨਾਂ ਵੱਲੋਂ ਬਣਾਈਆਂ ਗਈਆਂ ਝੋਪੜੀਆਂ ਅਤੇ ਟੈਂਟਾਂ ਨੂੰ ਉਖਾੜਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਕਿਸਾਨਾਂ ਦੀ ਜਿੱਤ ਦੀ ਖੁਸ਼ੀ ‘ਚ ਗਾਇਕਾਂ ਵੱਲੋਂ ਲਗਾਤਾਰ ਗੀਤ ਵੀ ਕੱਢੇ ਜਾ ਰਹੇ ਹਨ ।ਗਾਇਕ ਹਰਫ ਚੀਮਾ (Harf Cheema) ਅਤੇ ਕੰਵਰ ਗਰੇਵਾਲ (Kanwar Grewal) ਜੋ ਕਿ ਇਸ ਅੰਦੋਲਨ ਦੇ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਸਨ ।
image From song
ਹੋਰ ਪੜ੍ਹੋ : ਬਾਲੀਵੁੱਡ ਐਕਟਰ ਧਰਮਿੰਦਰ ਨੂੰ ਪ੍ਰਸ਼ੰਸਕ ਤੋਂ ਮਿਲਿਆ ਖੂਬਸੂਰਤ ਤੋਹਫਾ, ਐਕਟਰ ਨੇ ਵੀਡੀਓ ਸ਼ੇਅਰ ਕਰਕੇ ਕੀਤਾ ਧੰਨਵਾਦ
ਦੋਵਾਂ ਨੇ ਰਲ ਕੇ ਇੱਕ ਗੀਤ ਕੱਢਿਆ ਹੈ ਜੋ ਸਭ ਨੂੰ ਖੁਸ਼ੀ ਦੇ ਨਾਲ-ਨਾਲ ਭਾਵੁਕ ਵੀ ਕਰ ਰਿਹਾ ਹੈ । ਇਸ ਗੀਤ ‘ਚ ਦੋਵਾਂ ਗਾਇਕਾਂ ਨੇ ਦੱਸਿਆ ਹੈ ਕਿ ਬੇਸ਼ੱਕ ਅੱਜ ਕਿਸਾਨਾਂ ਨੇ ਮੋਰਚਾ ਫਤਿਹ ਕਰ ਲਿਆ ਹੈ ।
image From Kanwar Grewal And harf cheema song
ਪਰ ਇਸ ਦੇ ਨਾਲ ਹੀ ਇਸ ਮੋਰਚੇ ਦੌਰਾਨ ਜੋ ਸ਼ਹਾਦਤਾਂ ਹੋਈਆਂ, ਜੋ ਕੁਝ ਉਨ੍ਹਾਂ ਦੇ ਨਾਲ ਬੀਤਿਆ ਹੈ । ਉਸ ਨੂੰ ਹਮੇਸ਼ਾ ਯਾਦ ਰੱਖਿਓ ਅਤੇ ਇੱਕਲੀ ਇੱਕਲੀ ਗੱਲ ਆਪਣੇ ਪੱਲੇ ਬੰਨ ਲੈਣਾ ।ਹਰਫ ਚੀਮਾ ਅਤੇ ਕੰਵਰ ਗਰੇਵਾਲ ਦੇ ਵੱਲੋਂ ਗਾਇਆ ਇਹ ਗੀਤ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।
ਇਸ ਗੀਤ ਦੇ ਬੋਲ ਹਰਫ ਚੀਮਾ ਨੇ ਖੁਦ ਲਿਖੇ ਹਨ ਅਤੇ ਮਿਊਜ਼ਿਕ ਭਾਈ ਮੰਨਾ ਸਿੰਘ ਨੇ ਦਿੱਤਾ ਹੈ । ਸਰੋਤਿਆਂ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ । ਦੱਸ ਦਈਏ ਕਿ ਹਰਫ ਚੀਮਾ ਅਤੇ ਕੰਵਰ ਗਰੇਵਾਲ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਹੋਏ ਸਨ ਅਤੇ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਸਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
