ਹਾਰਡੀ ਸੰਧੂ ਨੇ ਬਾਲੀਵੁੱਡ ਐਕਟਰ ਰਣਵੀਰ ਸਿੰਘ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ, 'ਬਿਜਲੀ ਬਿਜਲੀ' ਗੀਤ ‘ਤੇ ਥਿਰਕਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | December 31, 2021

ਪੰਜਾਬੀ ਗਾਇਕ ਹਾਰਡੀ ਸੰਧੂ Harrdy Sandhu ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ਬਿਜਲੀ ਬਿਜਲੀ (Bijlee Bijlee Dance Video) ਅਤੇ ਫ਼ਿਲਮ 83 ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ। ਹਾਰਡੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ : ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Harrdy Sandhu-madanlal

ਇਸ ਵੀਡੀਓ ‘ਚ ਹਾਰਡੀ ਸੰਧੂ ਬਾਲੀਵੁੱਡ ਐਕਟਰ ਰਣਵੀਰ ਸਿੰਘ ਦੇ ਨਾਲ ਆਪਣੇ ਫੇਮਸ ਗੀਤ ‘ਬਿਜਲੀ ਬਿਜਲੀ’ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ਚ ਦੇਖ ਸਕਦੇ ਹੋ ਹਾਰਡੀ ਸੰਧੂ ਨੇ ਬਲੈਕ ਰੰਗ ਦਾ ਸਟਾਈਲਿਸ਼ ਕੋਟ ਪਾਇਆ ਹੋਇਆ ਹੈ ਤੇ ਰਣਵੀਰ ਸਿੰਘ ਨੇ ਚਿੱਟੇ ਰੰਗ ਦਾ ਪੈਂਟ ਕੋਟ ਪਾਇਆ ਹੋਇਆ ਹੈ। ਵੀਡੀਓ ‘ਚ ਨੱਚਦੇ-ਨੱਚਦੇ ਇੱਕ ਦੂਜੇ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆ ਰਹੇ ਨੇ। ਚਾਰ ਲੱਖ ਤੋਂ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ ਹਨ। ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਇਸ ਵੀਡੀਓ ਦੀ ਤਾਰੀਫ ਕਰ ਰਹੇ ਹਨ।

ਹੋਰ ਪੜ੍ਹੋ : ਧਰਮਿੰਦਰ ਨੇ ਆਪਣੇ ਰਸੋਈਏ ਦੀ ਬੇਟੀ ਦੀ ਫੋਟੋ ਸ਼ੇਅਰ ਕਰਦੇ ਹੋਏ ਕਿਹਾ 'ਮਾਈ ਡਾਰਲਿੰਗ ਡੌਲ', ਤਾਂ ਪ੍ਰਸ਼ੰਸਕਾਂ ਨੇ ਦਿੱਤੀ ਇਸ ਤਰ੍ਹਾਂ ਦੀ ਪ੍ਰਤੀਕਿਰਿਆ

singer harry sandhu shared dance video with ranveer singh

ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਬਾਲੀਵੁੱਡ ਫ਼ਿਲਮ 83 ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਰਡੀ ਸੰਧੂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਨ੍ਹਾਂ ਵੱਲੋਂ ਗਾਏ ਗਏ ਗੀਤਾਂ ‘ਚੋਂ ‘ਬੈਕਬੋਨ’, ’ਨਾਂਹ’ ਅਜਿਹੇ ਗੀਤ ਹਨ । ਜਿਨ੍ਹਾਂ ਨੇ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਗਾਇਕੀ ਤੋਂ ਇਲਾਵਾ ਉਹ ‘ਯਾਰਾਂ ਦਾ ਕੈਚਅੱਪ’, ’ਮਾਹੀ ਐੱਨ. ਆਰ.ਆਈ’ ਫਿਲਮਾਂ ਦੇ ਜ਼ਰੀਏ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਵੀ ਕਰ ਚੁੱਕੇ ਨੇ ।

 

 

View this post on Instagram

 

A post shared by Harrdy Sandhu (@harrdysandhu)

 

You may also like