ਹਾਰਡੀ ਸੰਧੂ ਮਨਾ ਰਹੇ ਆਪਣਾ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕਿਸ ਖੇਤਰ ‘ਚ ਬਨਾਉਣਾ ਚਾਹੁੰਦੇ ਸਨ ਕਰੀਅਰ

written by Shaminder | September 06, 2022 10:53am

ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਹਾਰਡੀ ਸੰਧੂ (Harrdy Sandhu) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਾਰਡੀ ਸੰਧੂ ਨੇ ਕਦੇ ਵੀ ਗਾਇਕੀ ਦੇ ਖੇਤਰ ‘ਚ ਆਉਣ ਬਾਰੇ ਨਹੀਂ ਸੀ ਸੋਚਿਆ । ਉਹ ਕ੍ਰਿਕਟ ਦੇ ਖੇਤਰ ‘ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਸਨ ।

Harrdy Sandhu Image Source : Instagram

ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਹੋਈ ਸੀ ਫ਼ਿਲਮਾਂ ‘ਚ ਐਂਟਰੀ

ਪਰ ਇੱਕ ਘਟਨਾ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਰੁਖ ਹੀ ਬਦਲ ਕੇ ਰੱਖ ਦਿੱਤਾ ਸੀ । ਜੀ ਹਾਂ ਉਹ ਕ੍ਰਿਕਟ ਦੇ ਮੈਦਾਨ ‘ਚ ਪ੍ਰੈਕਟਿਸ ਕਰ ਰਹੇ ਸਨ । ਇਸੇ ਦੌਰਾਨ ਵਾਰਮ ਅੱਪ ਦੇ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ । ਗੰਭੀਰ ਸੱਟ ਲੱਗਣ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਨੇ ਕ੍ਰਿਕਟ ਦੇ ਖੇਤਰ ‘ਚ ਕਰੀਅਰ ਬਨਾਉਣ ਤੋਂ ਇਨਕਾਰ ਕਰ ਦਿੱਤਾ ।

Harrdy Sandhu,, Image Source : Instagram

ਹੋਰ ਪੜ੍ਹੋ : ਜੈਜ਼ੀ ਬੀ ਨੇ ਪੰਜਾਬੀ ਇੰਡਸਟਰੀ ‘ਚ ਪੂਰੇ ਕੀਤੇ 29 ਸਾਲ, ਗਾਇਕੀ ਦੇ ਸਫ਼ਰ ਨੂੰ ਕੀਤਾ ਬਿਆਨ

ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਖੇਤਰ ‘ਚ ਆਪਣਾ ਕਰੀਅਰ ਨਾ ਬਨਾਉਣ ਦਾ ਫੈਸਲਾ ਲਿਆ ਅਤੇ ਜਲਦ ਹੀ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਐਂਟਰੀ ਕਰ ਲਈ । ਉਨ੍ਹਾਂ ਦਾ ਪਹਿਲਾ ਗੀਤ ਸੀ ‘ਆਸ਼ਕੀ ‘ਤੇ ਲੋਨ ਚਾਹੀਦਾ’ । ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Harrdy Sandhu Image Source : Instagram

ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਾਰਡੀ ਸੰਧੂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਫ਼ਿਲਮ 83 ਆਈ ਸੀ । ਜਿਸ ‘ਚ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਵੀ ਨਜ਼ਰ ਆਏ ਸਨ ।

 

View this post on Instagram

 

A post shared by Harrdy Sandhu (@harrdysandhu)

You may also like