ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਦੀਆਂ ਨਵੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਹੁਨਰ ਸਿੰਘ ਦੀ ਪਹਿਲੀ ਲੋਹੜੀ ਲਈ ਪ੍ਰਸ਼ੰਸਕਾਂ ਤੋਂ ਮੰਗੀਆਂ ਦੁਆਵਾਂ

written by Lajwinder kaur | January 13, 2022

ਪਾਲੀਵੁੱਡ ਅਤੇ ਬਾਲਵੁੱਡ ਜਗਤ ਦੀ ਨਾਮੀ ਗਾਇਕਾ ਹਰਸ਼ਦੀਪ ਕੌਰ (Harshdeep Kaur) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਪਿਛਲੇ ਸਾਲ ਪਹਿਲੀ ਵਾਰ ਮਾਂ ਬਣੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਪੁੱਤਰ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਅੱਜ ਲੋਹੜੀ ਦਾ ਤਿਉਹਾਰ ਹੈ। ਜਿਸ ਨੂੰ ਹਰ ਪੰਜਾਬੀ ਬਹੁਤ ਹੀ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰਦਾ ਹੈ। ਗਾਇਕਾ ਹਰਸ਼ਦੀਪ ਕੌਰ ਦੇ ਪੁੱਤਰ ਹੁਨਰ ਸਿੰਘ ਦੀ ਵੀ ਪਹਿਲੀ ਲੋਹੜੀ ਹੈ। ਜੀ ਹਾਂ ਪੰਜਾਬੀਆਂ 'ਚ ਨਵੇਂ ਵਿਆਹੇ ਜੋੜੇ ਦੀ ਪਹਿਲੀ ਲੋਹੜੀ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀ ਪਹਿਲੀ ਲੋਹੜੀ ਨੂੰ ਬਹੁਤ ਹੀ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ।

feature image of harshdeep kaur with son hunar singh-min

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਗੁਰਬਾਜ਼ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਕੇ ਸਭ ਨੂੰ ਲੋਹੜੀ ਦੇ ਤਿਉਹਾਰ ਦੀ ਦਿੱਤੀ ਵਧਾਈ

ਹਰਸ਼ਦੀਪ ਕੌਰ ਨੇ ਵੀ ਆਪਣੇ ਬੇਟੇ ਦੀਆਂ ਨਵੀਆਂ ਕਿਊਟ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ। ਤਸਵੀਰਾਂ 'ਚ ਦੇਖ ਸਕਦੇ ਹੋ ਹੁਨਰ ਸਿੰਘ ਨੇ ਪੀਲੇ ਰੰਗ ਦਾ ਕੁੜਤਾ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਹੁਨਰ ਸਿੰਘ ਮਾਪਿਆਂ ਤੋਂ ਇਲਾਵਾ ਆਪਣੇ ਦਾਦੀ-ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕਾਂ ਤੋਂ ਇਲਾਵਾ ਕਲਾਕਾਰ ਵੀ ਕਮੈਂਟ ਕਰਕੇ ਹੁਨਰ ਸਿੰਘ ਨੂੰ ਦੁਆਵਾਂ ਦੇ ਰਹੇ ਹਨ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਬਲੈਕ ਆਊਟਫਿੱਟ 'ਚ ਕਰਵਾਇਆ ਬੇਹੱਦ ਹੌਟ ਫੋਟੋਸ਼ੂਟ, ਸੋਸ਼ਲ ਮੀਡੀਆ ‘ਤੇ ਮਚਾਇਆ ਤਹਿਲਕਾ

inside image of harshdeep singh shared pic of his son first lohri

ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਹਰਸ਼ਦੀਪ ਕੌਰ ਨੇ ਲਿਖਿਆ ਹੈ- ‘ਆਪ ਸਭ ਨੂੰ ਲੋਹੜੀ ਦੀਆਂ ਲੱਖ ਲੱਖ ਵਧਾਈਆਂ ਸਾਡੇ ਵੱਲੋਂ ਅਤੇ ਸਾਡੇ ਸੁੰਦਰ ਮੁੰਦਰੀਏ ਹੁਨਰ ਸਿੰਘ ਲਈ ਤੁਹਾਡੇ ਪਿਆਰ, ਨਿੱਘ ਅਤੇ ਆਸ਼ੀਰਵਾਦ ਦੀ ਲੋੜ ਹੈ... ਕਿਉਂਕਿ ਅੱਜ ਹੁਨਰ ਦੀ ਪਹਿਲੀ ਲੋਹੜੀ ਸੈਲੀਬ੍ਰੇਟ ਕਰ ਰਹੇ ਹਾਂ’। ਲੱਖਾਂ ਦੀ ਗਿਣਤੀ ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਹਨ। ਜੇ ਗੱਲ ਕਰੀਏ ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਉਹ ਉਹ ਬਾਲੀਵੁੱਡ ਜਗਤ ਦੀ ਨਾਮੀ ਗਾਇਕਾ ਹੈ, ਜਿਨ੍ਹਾਂ ਨੇ ਕਈ ਨਾਮੀ ਹੀਰੋਇਨਾਂ ਦੇ ਲਈ ਗੀਤ ਗਾਏ ਹਨ।

 

 

View this post on Instagram

 

A post shared by Harshdeep Kaur (@harshdeepkaurmusic)

You may also like