ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਇੰਡਸਟਰੀ ਦੀਆਂ ਹੀਰੋਇਨਾਂ ਪਰਮਿੰਦਰ ਗਿੱਲ, ਰੁਪਿੰਦਰ ਰੂਪੀ ਵੀ ਧਰਨੇ ‘ਚ ਹੋਈਆਂ ਸ਼ਾਮਿਲ

written by Rupinder Kaler | September 26, 2020 06:15pm

ਬੀਤੇ ਦਿਨ ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਸਿਤਾਰਿਆਂ ਨੇ ਰੋਸ ਧਰਨੇ ‘ਚ ਵੱਧ ਚੜ੍ਹ ਕੇ ਭਾਗ ਲਿਆ । ਜਿਸ ‘ਚ ਗਾਇਕਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੀਆਂ ਹੀਰੋਇਨਾਂ ਵੀ ਅੱਗੇ ਆਈਆਂ । ਇਨ੍ਹਾਂ ਹੀਰੋਇਨਾਂ ਨੇ ਇਸ ਰੋਸ ਧਰਨੇ ‘ਚ ਵਧ ਚੜ ਕੇ ਭਾਗ ਲਿਆ ।

Dharna Dharna

ਅਦਾਕਾਰਾ ਰੁਪਿੰਦਰ ਰੂਪੀ, ਪਰਮਿੰਦਰ ਗਿੱਲ ਸਣੇ ਕਈ ਹੀਰੋਇਨਾਂ ਨੇ ਵੱਧ ਚੜ ਕੇ ਭਾਗ ਲਿਆ । ਅਦਾਕਾਰਾ ਪਰਮਿੰਦਰ ਗਿੱਲ ਨੇ ਤਾਂ ਕਿਸਾਨਾਂ ਦੇ ਸਮਰਥਨ ‘ਚ ਇੱਕ ਕਵਿਤਾ ਵੀ ਪੜ੍ਹ ਕੇ ਸੁਣਾਈ ।

ਹੋਰ ਪੜ੍ਹੋ:ਰੁਪਿੰਦਰ ਰੂਪੀ ਨੇ ਵੀਡੀਓ ਸਾਂਝਾ ਕਰਦੇ ਹੋਏ ਕਿਹਾ ‘ਹੌਬੀ ਵੀਰੇ ਦੇ ਬੇਟੇ ਦੇ ਵਿਆਹ ‘ਤੇ ਗੁਰਪ੍ਰੀਤ ਭੰਗੂ, ਸੀਮਾ ਕੌਂਸ਼ਲ ਨਾਲ ਖੂਬ ਕੀਤਾ ਇਨਜੁਆਏ’, ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

rupinder roopi rupinder roopi

ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।ਦੱਸ ਦਈਏ ਕਿ ਬੀਤੇ ਦਿਨ ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਸਨ ।

parminder gill parminder gill

ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ।

You may also like