ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ
ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆਏ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ
ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ (Himanshi Khurana)ਜੋ ਕਿ ਸੋਸ਼ਲ਼ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਬੁਆਏ ਫ੍ਰੈਂਡ ਆਸਿਮ ਰਿਆਜ਼ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ।
image source- instagram
ਇਸ ਵੀਡੀਓ 'ਚ ਹਿਮਾਂਸੀ ਖੁਰਾਣਾ ਤੇ ਆਸਿਮ ਰਿਆਜ਼ (Asim Riaz) ਇੱਕ ਦੂਜੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਦੋਵੇਂ ਇੱਕ ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਵੀ ਨਜ਼ਰ ਆ ਰਹੇ ਹਨ। ਇਹ ਵੀਡੀਓ ਸ਼ੂਟ ਦੋਵਾਂ ਦੇ ਨਵੇਂ ਆਉਣ ਵਾਲੇ ਗੀਤ ‘Gallan Bholiya’ ਤੋਂ ਹੈ। ਇਹ ਮਿਊਜ਼ਿਕ ਵੀਡੀਓ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਵਾਲੀ ਹੈ।
image source- instagram
ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਦੀ ਜੋੜੀ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ਤੋਂ ਬਣੀ ਸੀ। ਇਸ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਹਿਮਾਂਸ਼ੀ ਅਤੇ ਆਸਿਮ ਇਸ ਤੋਂ ਪਹਿਲਾਂ ਵੀ ਕਈ ਮਿਊਜ਼ਿਕ ਵੀਡੀਓਜ਼ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਹਨ। ਸ਼ੋਸਲ ਮੀਡੀਆ ਉੱਤੇ ਆਸਿਮ ਤੇ ਹਿਮਾਂਸ਼ੀ ਦੀ ਚੰਗੀ ਫੈਨ ਫਾਲਵਿੰਗ ਹੈ। ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਹੁਤ ਜਲਦ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
