
ਅਦਾਕਾਰਾ ਜਾਨ੍ਹਵੀ ਕਪੂਰ (Janhvi Kapoor) ਦੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬੋਨੀ ਕਪੂਰ ਅਤੇ ਹੁਣ ਅਦਾਕਾਰਾ ਸ਼੍ਰੀ ਦੇਵੀ ਦੀ ਇਹ ਧੀ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੀ ਹੈ । ਉਸ ਦਾ ਇੱਕ ਨਵਾਂ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜਿਸ ‘ਚ ਉਹ ਤਲਵਾਰ ਦੇ ਨਾਲ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਹਨੀ ਸਿੰਘ ਨੇ ਆਪਣੇ ਨਵੇਂ ਰਿਸ਼ਤੇ ਦਾ ਕੀਤਾ ਐਲਾਨ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਤਸਵੀਰ
ਸ਼੍ਰੀਦੇਵੀ ਅਤੇ ਬੌਨੀ ਕਪੂਰ ਦੀ ਧੀ ਜਾਨ੍ਹਵੀ ਇਨ੍ਹੀਂ ਦਿਨੀਂ ਫ਼ਿਲਮਾਂ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਹਾਲ ਹੀ ‘ਚ ਉਸ ਦੀ ਫ਼ਿਲਮ ‘ਮਿਲੀ’ ਦਾ ਟ੍ਰੇਲਰ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਵੀਡੀਓ, ਵੇਖੋ ਵੀਡੀਓ
ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਪਹਿਲਾਂ ਉਹ ‘ਗੂੰਜਨ ਸਕਸੈਨਾ’, ‘ਦੋਸਤਾਨਾ-2’, ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।ਉਸ ਦੀ ਛੋਟੀ ਭੈਣ ਖੁਸ਼ੀ ਕਪੂਰ ਵੀ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ ।

ਹਾਲਾਂਕਿ ਉਹ ਹਾਲੇ ਫ਼ਿਲਮਾਂ ਤੋਂ ਦੂਰ ਹੈ, ਪਰ ਸੋਸ਼ਲ ਮੀਡੀਆ ‘ਤੇ ਉਹ ਸਰਗਰਮ ਰਹਿੰਦੀ ਹੈ ।ਖ਼ਬਰਾਂ ਮੁਤਾਬਕ ਖੁਸ਼ੀ ਕਪੂਰ ਵੀ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰ ਸਕਦੀ ਹੈ ।
View this post on Instagram