
ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਦੋਸਤਾਂ ਭੁਪਿੰਦਰ ਬਰਨਾਲਾ (Bhupinder Barnala) ਅਤੇ ਬਲਬੀਰ ਬੀਰਾ ਦੇ ਨਾਲ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਜਸਬੀਰ ਜੱਸੀ ਦਾ ਗੀਤ ‘ਵਿੱਚ ਪ੍ਰਦੇਸਾਂ’ ਚੱਲ ਰਿਹਾ ਹੈ ।

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਜਸਬੀਰ ਜੱਸੀ ਅਕਸਰ ਆਪਣੇ ਦਿਲ ਦੇ ਜਜ਼ਬਾਤ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ ।

ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਬੱਚੇ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈ
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਇੰਡਸਟਰੀ ਨੂੰ ਉਨ੍ਹਾਂ ਨੇ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਹਾਲ ਹੀ ‘ਚ ਉਹ ਉਸ ਵੇਲੇ ਚਰਚਾ ‘ਚ ਸਨ ਜਦੋਂ ਉਨ੍ਹਾਂ ਨੇ ਗੰਨ ਕਲਚਰ ਨੂੰ ਲੈ ਕੇ ਬਿਆਨਬਾਜ਼ੀ ਕੀਤੀ ਸੀ ।

ਜਿਸ ਤੋਂ ਬਾਅਦ ਕੁਝ ਲੋਕਾਂ ਦੇ ਵਿਰੋਧ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਿਆ ਸੀ । ਜਸਬੀਰ ਜੱਸੀ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।
View this post on Instagram