ਲੰਬੇ ਅਰਸੇ ਬਾਅਦ ਗਾਇਕਾ ਜਸਵਿੰਦਰ ਬਰਾੜ ਆਪਣੇ ਨਵੇਂ ਗੀਤ ‘Bhull Jaan Waaleya’ ਦੇ ਨਾਲ ਹੋਈ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਨਵਾਂ ਗੀਤ, ਦੇਖੋ ਵੀਡੀਓ
ਲੰਬੇ ਅਰਸੇ ਬਾਅਦ ਗਾਇਕਾ ਜਸਵਿੰਦਰ ਬਰਾੜ ਆਪਣੇ ਨਵੇਂ ਗੀਤ ‘Bhull Jaan Waaleya’ ਦੇ ਨਾਲ ਹੋਈ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਨਵਾਂ ਗੀਤ, ਦੇਖੋ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਜਸਵਿੰਦਰ ਬਰਾੜ (Jaswinder Brar) ਜੋ ਕਿ ਕਿਸੇ ਵੀ ਪਹਿਚਾਣ ਦੀ ਮੁਹਤਾਜ਼ ਨਹੀਂ ਹੈ। ਉਹ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ। ਜੀ ਹਾਂ ਇੱਕ ਵਾਰ ਫਿਰ ਤੋਂ ਉਹ ਮਿਊਜ਼ਿਕ ਇੰਡਸਟਰੀ ਵਿੱਚ ਸਰਗਰਮ ਹੋ ਗਏ ਹਨ । ਜੀ ਹਾਂ ਇੱਕ ਲੰਬੇ ਅਰਸੇ ਬਾਅਦ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਉਹ ‘ਭੁੱਲ ਜਾਣ ਵਾਲਿਆ’ ‘Bhull Jaan Waaleya’ ਟਾਈਟਲ ਹੇਠ ਸੈਡ ਸੌਂਗ ਲੈ ਕੇ ਆਏ ਨੇ। ਇੱਕ ਵਾਰ ਫਿਰ ਤੋਂ ਆਪਣੀ ਦਿਲ ਨੂੰ ਛੂਹ ਜਾਣ ਵਾਲੀ ਆਵਾਜ਼ ਦੇ ਨਾਲ ਉਹ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ।
ਹੋਰ ਪੜ੍ਹੋ : ਅਦਾਕਾਰਾ ਉਪਾਸਨਾ ਸਿੰਘ ਦੀ ਵੈਡਿੰਗ ਐਨੀਵਰਸਿਰੀ, ਆਪਣੇ ਪਤੀ ਨੀਰਜ ਭਾਰਦਵਾਜ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕਰਕੇ ਕੀਤਾ ਵਿਸ਼

ਜੀ ਹਾਂ ਉਹ ਗੀਤ ਉਨ੍ਹਾਂ ਦੇ ਬਹੁਤ ਸਾਲ ਪਹਿਲਾਂ ਆਏ ਗੀਤ ‘Galan Pyar Diyan’ ਨੂੰ ਹੀ ਮੁੜ ਤੋਂ ਗਾਇਆ ਹੈ। ਇਹ ਉਨ੍ਹਾਂ ਦੇ ਗੀਤ ਦਾ ਨਵਾਂ ਵਰਜ਼ਨ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸਿੰਗਾਰਿਆ ਹੈ। ਸੱਤਾ ਕੋਟਲੀ (Satta Kotliwala) ਦੀ ਕਲਮ ‘ਚੋਂ ਹੀ ਗਾਣੇ ਦੇ ਬੋਲ ਨਿਕਲੇ ਨੇ ਤੇ ਮਿਊਜ਼ਿਕ Chet Singh। ਗਾਣੇ ਦੇ ਮਿਊਜ਼ਿਕ ਵੀਡੀਓ ‘ਚ ਜਸਵਿੰਦਰ ਬਰਾੜ ਤੋਂ ਇਲਾਵਾ ਵਰਿੰਦਰ ਸਿੰਘ ਤੇ ਦਿਵਿਆ ਮੱਕੜ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਗੀਤ ਵੀ ਵੀਡੀਓ ਜੁਗਲ ਕੰਬੋਜ਼ ਵੱਲੋਂ ਡਾਇਰੈਕਟ ਕੀਤੀ ਗਈ ਹੈ । ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਰੱਜ ਕੇ ਪਿਆਰ ਦਿੱਤਾ ਜਾ ਰਿਹਾ ਹੈ। ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਜ਼ਰੂਰ ਦੱਸਣਾ।

ਜਸਵਿੰਦਰ ਬਰਾੜ ਨੇ ਜ਼ਿਆਦਾ ਲਾਈਵ ਅਖਾੜੇ ਕੀਤੇ ਹਨ । ਇਸ ਲਈ ਉਹਨਾਂ ਨੂੰ ਅਖਾੜਿਆਂ ਦੀ ਰਾਣੀ ਕਿਹਾ ਜਾਂਦਾ ਹੈ । ਜਵਿੰਦਰ ਬਰਾੜ ਨੂੰ ਫੋਕ ਕਵੀਨ ਵੀ ਕਿਹਾ ਜਾਂਦਾ ਹੈ । ਇਸ ਤੋਂ ਇਲਾਵਾ ਉਹਨਾਂ ਨੂੰ ਲੋਕ ਤੱਥਾਂ ਲਈ ਵੀ ਜਾਣਿਆ ਜਾਂਦਾ ਹੈ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਗਾਇਕ ਸਿੱਧੂ ਮੂਸੇਵਾਲਾ ਨੇ ਵੀ ਜਸਵਿੰਦਰ ਬਰਾੜ ਨੂੰ ਸਤੀਕਾਰ ਦਿੰਦੇ ਹੋਏ ਉਨ੍ਹਾਂ ਦੀ ਗੱਲ ਆਪਣੇ ਗੀਤ ਵਿੱਚ ਵੀ ਕੀਤੀ ਸੀ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
