
ਕਰੀਨਾ ਕਪੂਰ (Kareena Kapoor) ਦੇ ਬੇਟੇ ਜੇਹ ਅਲੀ ਖ਼ਾਨ (Jeh Ali khan) ਦੇ ਕਿਊਟ ਵੀਡੀਓ (Video) ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਹੁਣ ਜੇਹ ਅਲੀ ਖ਼ਾਨ ਦਾ ਇੱਕ ਬਹੁਤ ਹੀ ਕਿਊਟ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਨੰਨ੍ਹਾ ਜੇਹ ਅਲੀ ਖ਼ਾਨ ਆਪਣੀ ਮੰਮੀ ਕਰੀਨਾ ਕਪੂਰ ਖ਼ਾਨ ਦਾ ਹੱਥ ਫੜ ਕੇ ਤੁਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਵੁੰਪਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ‘ਸਾਡੇ ਕੋਠੇ ਉੱਤੇ’ ਗੀਤ ਇਸ ਦਿਨ ਹੋਵੇਗਾ ਰਿਲੀਜ਼
ਇਸ ਵੀਡੀਓ ‘ਤੇ ਕਰੀਨਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।ਦੱਸਿਆ ਜਾ ਰਿਹਾ ਹੈ ਕਿ ਕਰੀਨਾ ਕਪੂਰ ਬੇਟੇ ਜੇਹ ਅਲੀ ਖ਼ਾਨ ਦੇ ਨਾਲ ਕੋਈ ਸ਼ੂਟ ਕਰ ਰਹੀ ਹੈ । ਜੇਹ ਅਲੀ ਖ਼ਾਨ ਦੇ ਕਿਊਟ ਵੀਡੀਓ ਪ੍ਰਸ਼ੰਸਕਾਂ ਨੁੰ ਬਹੁਤ ਜ਼ਿਆਦਾ ਪਸੰਦ ਆਉਂਦੇ ਹਨ ।ਇਸ ਤੋਂ ਇਲਾਵਾ ਕਰੀਨਾ ਦੇ ਵੱਡੇ ਬੇਟੇ ਜੇਹ ਅਲੀ ਖ਼ਾਨ ਦੇ ਵੀਡੀਓ ਵੀ ਖੂਬ ਪਸੰਦ ਕੀਤੇ ਜਾਂਦੇ ਸਨ ।
ਹੋਰ ਪੜ੍ਹੋ : ਪੰਜਾਬੀ ਗਾਇਕ ਅਤੇ ਭੰਗੜਾ ਕਿੰਗ ਦੇ ਨਾਂਅ ਨਾਲ ਮਸ਼ਹੂਰ ਬਲਵਿੰਦਰ ਸਫ਼ਰੀ ਦੀ ਹਾਲਤ ਨਾਜ਼ੁਕ
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਦਿਖਾਈ ਦੇਵੇਗੀ ।ਇਸ ਫ਼ਿਲਮ ਦੀ ਦਰਸ਼ਕਾਂ ਨੂੰ ਵੀ ਬੜੀ ਬੇਸਬਰੀ ਦੇ ਨਾਲ ਉਡੀਕ ਹੈ । ਕਰੀਨਾ ਕਪੂਰ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਆ ਰਹੀ ਹੈ ।

ਕਰੀਨਾ ਕਪੂਰ ਅਤੇ ਸੈਫ ਅਲੀ ਖ਼ਾਨ ਨੇ ਲਵ ਮੈਰਿਜ ਕਰਵਾਈ ਹੈ ਅਤੇ ਦੋਵਾਂ ਦੇ ਦੋ ਬੇਟੇ ਹਨ । ਕਰੀਨਾ ਕਪੂਰ ਤੋਂ ਪਹਿਲਾਂ ਸੈਫ ਅਲੀ ਖ਼ਾਨ ਨੇ ਅੰਮ੍ਰਿਤਾ ਸਿੰਘ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਉਨ੍ਹਾਂ ਨੇ ਦੋ ਬੱਚੇ ਹਨ ਧੀ ਸਾਰਾ ਅਲੀ ਖ਼ਾਨ ਤੇ ਪੁੱਤਰ ਇਬ੍ਰਾਹੀਮ ਅਲੀ ਖ਼ਾਨ ।
View this post on Instagram