ਜਿੰਮੀ ਸ਼ੇਰਗਿੱਲ ਨੇ ਸ਼ੇਅਰ ਕੀਤੀ ਆਪਣੇ ਪਿਤਾ ਦੇ ਨਾਲ ਖੁਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

written by Shaminder | June 20, 2022 11:49am

ਬੀਤੇ ਦਿਨ ਦੇਸ਼ ਭਰ ‘ਚ ਫਾਦਰਸ ਡੇਅ ਮਨਾਇਆ ਗਿਆ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪਣੇ ਪਿਤਾ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੇ ਪਿਤਾ ਨੂੰ ਯਾਦ ਕੀਤਾ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇਵਾਇਰਲ ਹੋ ਰਹੀਆਂ ਹਨ । ਅਦਾਕਾਰ ਜਿੰਮੀ ਸ਼ੇਰਗਿੱਲ (Jimmy Sheirgill) ਨੇ ਵੀ ਆਪਣੇ ਪਿਤਾ (Father) ਦੇ ਨਾਲ ਇਸ ਮੌਕੇ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਹੈਪੀ ਫਾਦਰਸ ਡੇਅ’।

jimmy Sheirgill image From instagram

ਹੋਰ ਪੜ੍ਹੋ : ਮੁੰਬਈ ‘ਚ ਸਿੱਧੂ ਮੂਸੇਵਾਲਾ ਨੂੰ ਜਿੰਮੀ ਸ਼ੇਰਗਿੱਲ, ਸਲੀਮ ਮਰਚੈਂਟ ਸਮੇਤ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ । ਪਿਉ ਪੁੱਤਰ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਜਿੰਮੀ ਸ਼ੇਰਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਨੂੰ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਜਲਦ ਹੀ ਜਿੰਮੀ ਸ਼ੇਰਗਿੱਲ ਫ਼ਿਲਮ ‘ਸ਼ਰੀਕ’ ‘ਚ ਨਜ਼ਰ ਆਉਣਗੇ ।

jimmy sheirgill -min image From instagram

ਹੋਰ ਪੜ੍ਹੋ : ਜਿੰਮੀ ਸ਼ੇਰਗਿੱਲ ਤੇ ਨਿਰਮਲ ਰਿਸ਼ੀ ਇਸ ਪ੍ਰਾਜੈਕਟ ‘ਚ ਇੱਕਠੇ ਆਉਣਗੇ ਨਜ਼ਰ, ਪ੍ਰਸ਼ੰਸਕ ਵੀ ਹਨ ਉਤਸ਼ਾਹਿਤ

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦੇ ਨਾਲ ਦੇ ਖਰੌੜ ਵੀ ਦਿਖਾਈ ਦੇਣਗੇ । ਫਿਲਮ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਬਹੁਤ ਉਤਸ਼ਾਹਿਤ ਹਨ ।ਜਿੰਮੀ ਸ਼ੇਰਗਿੱਲ ਸੋਸ਼ਲ ਮੀਡੀਆ ‘ਤੇਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕੁਝ ਸਾਂਝਾ ਕਰਨ ।

jimmy sheirgill..- image from instagram

ਹਾਲਾਂਕਿ ਉਹ ਆਪਣੇ ਆਉਣ ਵਾਲ ਪ੍ਰੋਜੈਕਟਸ ਨੂੰ ਲੈ ਕੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਜਿੰਮੀ ਸ਼ੇਰਗਿੱਲ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਹੀ ਵਧੀਆ ਫ਼ਿਲਮਾਂ ਦਿੱਤੀਆਂ ਹਨ ਅਤੇ ਹਰ ਕਿਰਦਾਰ ਨੂੰ ਉਨ੍ਹਾਂ ਨੇ ਬਹੁਤ ਹੀ ਖੂਬਸੂਰਤੀ ਦੇ ਨਾਲ ਨਿਭਾਇਆ ਹੈ । ਭਾਵੇਂ ਉਹ ਸੰਜੀਦਾ ਕਿਰਦਾਰ ਹੋਵੇ, ਰੋਮਾਂਟਿਕ ਜਾਂ ਫਿਰ ਨੈਗੇਟਿਵ ਕਿਰਦਾਰ ਨਿਭਾਉਣਾ ਹੋਣਾ । ਹਰ ਕਿਰਦਾਰ ‘ਚ ਉਹ ਫਿੱਟ ਬੈਠਦੇ ਹਨ ।

 

View this post on Instagram

 

A post shared by Jimmy Shergill (@jimmysheirgill)

You may also like