ਕਮਲ ਖੰਗੂਰਾ ਨੇ ਵਿਆਹ ਦੀ ਵਰ੍ਹੇਗੰਢ ‘ਤੇ ਪਤੀ ਨੂੰ ਪਿਆਰੀ ਜਿਹੀ ਪੋਸਟ ਪਾ ਕੀਤਾ ਵਿਸ਼, ਪ੍ਰਸ਼ੰਸਕ ਵੀ ਜੋੜੀ ਨੂੰ ਦੇ ਰਹੇ ਨੇ ਮੁਬਾਰਕਾਂ

written by Lajwinder kaur | October 20, 2021

ਪੰਜਾਬੀ ਗੀਤਾਂ ‘ਚ ਮਾਡਲਿੰਗ ਕਰਨ ਵਾਲੀ ਕਮਲ ਖੰਗੂਰਾ (Kamal Khangura) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਵੈਡਿੰਗ ਐਨੀਵਰਸਿਰੀ ‘ਤੇ ਆਪਣੇ ਲਾਈਫ ਪਾਰਟਨਰ ਨੂੰ ਵਧਾਈ ਦਿੰਦੇ ਹੋਏ ਖ਼ਾਸ ਪੋਸਟ ਪਾਈ ਹੈ।

ਹੋਰ ਪੜ੍ਹੋ : ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Happy Birthday Kamal Khangura: Know More About Kamal Khangura image source- instagram

ਉਨ੍ਹਾਂ ਨੇ ਆਪਣੇ ਪਤੀ ViCk E Shergill ਦੇ ਨਾਲ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ- ‘ਹਰ ਵਾਰ ਜਦੋਂ ਤੁਸੀਂ ਸੋਚਦੇ ਹੋ ਕਿ ਮੈਂ ਪਾਗਲ ਹਾਂ ਬਸ ਯਾਦ ਰੱਖੋ ਕਿ ਤੁਸੀਂ ਆਪਣੀ ਮਰਜ਼ੀ ਨਾਲ ਇਸ ਸਭ ਦੇ ਲਈ ਸਾਈਨ ਕੀਤਾ ਸੀ.. Happy Anniversary Bbu.. ਮੈਂ ਕਦੇ ਵੀ ਬਿਆਨ ਨਹੀਂ ਕਰ ਸਕਦੀ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦੀ ਹਾਂ...ਜਦੋਂ ਮੈਂ ਤੁਹਾਡੀ ਬਾਂਹ ਵਿੱਚ ਹੁੰਦੀ ਹਾਂ....ਤਾਂ ਮੈਂ ਸੁਰੱਖਿਅਤ ਮਹਿਸੂਸ ਕਰਦੀ ਹਾਂ... ਹਰ ਚੀਜ਼ ਲਈ ਧੰਨਵਾਦ’। ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪਹੁੰਚੀ ‘Squid Game’ ‘ਚ, ‘ਰੈਡ ਲਾਈਟ-ਗ੍ਰੀਨ ਲਾਈਟ’ ਚੈਲੇਂਜ ਪੂਰੀ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

kamal khangura image source- instagram

ਜੇ ਝਾਤ ਮਾਈਏ ਕਮਲ ਖੰਗੂਰਾ ਦੇ ਜ਼ਿੰਦਗੀ ‘ਚ ਤਾਂ ਉਨ੍ਹਾਂ ਨੇ ਨਿੱਕੀ ਉਮਰ ‘ਚ ਹੀ ਮਾਡਲਿੰਗ ਜਗਤ ‘ਚ ਵੱਡਾ ਨਾਂਅ ਬਣਾ ਲਿਆ ਸੀ। ਉਨ੍ਹਾਂ ਨੇ ਪੰਜਾਬੀ ਗੀਤਾਂ ‘ਚ 13 ਸਾਲ ਦੀ ਉਮਰ ‘ਚ ਹੀ ਮਾਡਲਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਇਹ ਉਹ ਸਮਾਂ ਸੀ ਜਦੋਂ ਉਹ ਹਰ ਦੂਜੇ ਜਾਂ ਤੀਜੇ ਗੀਤ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਉਂਦੀ ਸੀ। ਪੰਜਾਬੀ ਗੀਤਾਂ ਦੇ ਵੀਡੀਓ ‘ਚ ਉਨ੍ਹਾਂ ਦਾ ਪੂਰਾ ਬੋਲ ਬਾਲਾ ਸੀ। ਪਰ ਇਸ ਸਭ ਦੇ ਚਲਦੇ ਉਹ ਅਚਾਨਕ ਇੰਡਸਟਰੀ ਵਿੱਚੋਂ ਗਾਇਬ ਹੋ ਗਈ ਸੀ। ਹੁਣ ਤੱਕ ਉਹ 200 ਤੋਂ ਵੱਧ ਗਾਣਿਆਂ ਵਿੱਚ ਮਾਡਲ ਦੇ ਤੌਰ ਤੇ ਕੰਮ ਕਰ ਚੁੱਕੀ ਹੈ। ਕਮਲ ਦੀ ਨਿੱਜ਼ੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸਾਲ 2014 ਵਿੱਚ ਵਿੱਕੀ ਸ਼ੇਰਗਿੱਲ ਨਾਲ ਵਿਆਹ ਕਰਵਾ ਲਿਆ ਸੀ । ਕਮਲ ਨੇ ਇੱਕ ਵਾਰ ਫਿਰ ਤੋਂ ਪੰਜਾਬੀ ਇੰਡਸਟਰੀ ‘ਚ ਵਾਪਸੀ ਕਰ ਲਈ ਹੈ। ਉਹ ਪਿੱਛੇ ਜਿਹੇ ਕਈ ਨਾਮੀ ਗਾਇਕ ਜਿਵੇਂ ਗੀਤਾ ਜ਼ੈਲਦਾਰ, ਆਰ ਨੇਤ, ਮਨਕਿਰਤ ਔਲਖ ਤੇ ਕਈ ਹੋਰ ਕਲਾਕਾਰਾਂ ਦੇ ਮਿਊਜ਼ਿਕ ਵੀਡੀਓਜ਼ ‘ਚ ਅਦਾਕਾਰੀ ਕਰ ਚੁੱਕੀ ਹੈ।

inside image of kamal khangura and vicky shergill

 

View this post on Instagram

 

A post shared by Kamal Khangura (@kamal.khangura__)

You may also like