
ਕੰਵਰ ਗਰੇਵਾਲ ਦਾ ਨਵਾਂ ਗੀਤ ‘ਬਾਜਾਂ ਵਾਲਿਆ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਫ ਚੀਮਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਭਾਈ ਮੰਨਾ ਸਿੰਘ ਨੇ ।ਵੀਡੀਓ ਮਨਦੀਪ ਸਿੰਘ ਰੂਪਲ ਨੇ ਤਿਆਰ ਕੀਤਾ ਹੈ । ਇਸ ਧਾਰਮਿਕ ਗੀਤ ‘ਚ ਦਸਵੇਂ ਪਾਤਸ਼ਾਹ ਦੀ ਮਹਿਮਾ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਦਸਵੇਂ ਪਾਤਸ਼ਾਹ ਨੇ ਆਪਣਾ ਸਭ ਕੁਝ ਦੇਸ਼ ਅਤੇ ਕੌਮ ਦੀ ਖਾਤਿਰ ਨਿਊਛਾਵਰ ਕਰ ਦਿੱਤਾ ।

ਹੋਰ ਪੜ੍ਹੋ : ਵਿਸਾਖੀ ਦੇ ਮੌਕੇ ’ਤੇ ਹਰਭਜਨ ਮਾਨ ਨੇ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਵੀਡੀਓ ਕੀਤਾ ਸਾਂਝਾ
Image From Kanwar Grewal's New Song 'Bajaan Walea'ਇਸ ਧਾਰਮਿਕ ਗੀਤ ‘ਚ ਕੰਵਰ ਗਰੇਵਾਲ ਨੇ ਦਸਵੇਂ ਪਾਤਸ਼ਾਹ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੰਵਰ ਗਰੇਵਾਲ ਨੇ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਹਨ । ਉਹ ਲਗਾਤਾਰ ਕਿਸਾਨ ਅੰਦੋਲਨ ਨੂੰ ਸਮਰਥਨ ਕਰਦੇ ਆ ਰਹੇ ਹਨ ।