
ਕਰੀਨਾ ਕਪੂਰ (Kareena Kapoor) ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ (Actress) ਆਪਣੇ ਸਟਾਫ ਦੇ ਨਾਲ ਡਿਨਰ ਕਰਦੀ ਹੋਈ ਨਜ਼ਰ ਆ ਰਹੀ ਹੈ ।ਕਰੀਨਾ ਨੇ ਆਪਣੀ ਇੰਸਟਾ ਸਟੋਰੀ ‘ਚ ਦਿ ਡਿਵੋਸ਼ਨ ਆਫ ਸਸਪੈਕਟ ਐਕਸ ਦੀ ਟੀਮ ਦੇ ਨਾਲ ਡਿਨਰ ਦਾ ਅਨੰਦ ਮਾਣਦੀ ਹੋਈ ਨਜ਼ਰ ਆਈ ।

ਹੋਰ ਪੜ੍ਹੋ : ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦਾ ਵਾਕ ਕਰਦੇ ਹੋਏ ਕਿਊਟ ਵੀਡੀਓ ਵਾਇਰਲ,ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਇਸ ਖਾਣੇ ਨੂੰ ਬੈਸਟ ਫੂਡ ਦੱਸਿਆ ਹੈ ।ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ ।
ਹੋਰ ਪੜ੍ਹੋ : ਮਾਂ ਕਰੀਨਾ ਕਪੂਰ ਦੀ ਉਂਗਲੀ ਫੜ ਕੇ ਪਹਿਲੀ ਵਾਰ ਤੁਰਦਾ ਨਜ਼ਰ ਆਇਆ ਨੰਨ੍ਹਾ ਜੇਹ ਅਲੀ ਖ਼ਾਨ
ਇਸ ਫ਼ਿਲਮ ਨੂੰ ਲੈ ਕੇ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੇ ਪ੍ਰਸ਼ੰਸਕ ਵੀ ਬੇਹੱਦ ਉਤਸ਼ਾਹਿਤ ਹਨ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਕੁਝ ਸਮਾਂ ਪਹਿਲਾਂ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਸੀ ।

ਇਸ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੇਟੇ ਹੋਏ ਹਨ । ਵੱਡਾ ਤੈਮੂਰ ਅਲੀ ਖ਼ਾਨ ਅਤੇ ਇੱਕ ਸਾਲ ਪਹਿਲਾਂ ਜੇਹ ਅਲੀ ਖ਼ਾਨ ਨੇ ਉਸ ਦੇ ਘਰ ਜਨਮ ਲਿਆ । ਆਪਣੀ ਕਿਊਟਨੈਸ ਲਈ ਜਾਣੇ ਜਾਂਦੇ ਜੇਹ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਣਦੀਆਂ ਹਨ ।ਇਸ ਤੋਂ ਇਲਾਵਾ ਤੈਮੂਰ ਅਲੀ ਖ਼ਾਨ ਵੀ ਸੋਸ਼ਲ ਮੀਡੀਆ ‘ਤੇ ਛਾਇਆ ਰਹਿੰਦਾ ਹੈ ।
View this post on Instagram