ਕਰੀਨਾ ਕਪੂਰ ਨੇ ਸ਼ੇਅਰ ਕੀਤੀ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ, ਮਾਂ ਵਾਂਗ ਯੋਗਾ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ
ਕਰੀਨਾ ਕਪੂਰ ਨੇ ਸ਼ੇਅਰ ਕੀਤੀ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ, ਮਾਂ ਵਾਂਗ ਯੋਗਾ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ
ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕਰੀਨਾ ਕਪੂਰ ਖ਼ਾਨ (Kareena Kapoor Khan) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪਰਿਵਾਰ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ (Jeh Ali Khan) ਦੀ ਇੱਕ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ‘ਚ ਜੇਹ ਯੋਗਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।
Image Source – instagram
ਇਸ ਤਸਵੀਰ ਨੂੰ ਕਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ‘Downward Dog...ਯੋਗਾ ਪਰਿਵਾਰ ਵਿੱਚ ਚੱਲਦਾ ਹੈ ਜੋ ਤੁਸੀਂ ਦੇਖਦੇ ਹੋ...8 ਮਹੀਨਿਆਂ Pike position ਮੇਰਾ ਬੇਟਾ...’। ਇਸ ਪੋਸਟ ਉੱਤੇ ਵੱਡੀ ਗਿਣਤੀ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਕਰੀਨਾ ਦੀ ਵੱਡੀ ਭੈਣ ਕਰਿਸ਼ਮਾ ਕਪੂਰ ਨੇ ਵੀ ਕਮੈਂਟ ਕਰਕੇ ਕਿਹਾ ਹੈ ਕਿ ਸਾਡੀ ਜਾਨ ।
Image Source – instagram
ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜੇਹ ਅਲੀ ਖ਼ਾਨ ਦੀ ਕਿਊਟਨੈਸ ਦਾ ਹਰ ਕੋਈ ਦੀਵਾਨਾ ਹੈ । ਜੇਹ ਅਲੀ ਖ਼ਾਨ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਰੀਨਾ ਕਪੂਰ ਹੁਣ ਦੋ ਪੁੱਤਰ ਦੀ ਮਾਂ ਹੈ, ਉਨ੍ਹਾਂ ਦੇ ਵੱਡੇ ਪੁੱਤਰ ਦਾ ਨਾਂਅ ਹੈ ਤੈਮੂਰ, ਜਦੋਂਕਿ ਦੂਜੇ ਪੁੱਤਰ ਦਾ ਨਾਂਅ ਜੇਹ ਅਲੀ ਖ਼ਾਨ ਹੈ । ਸੈਫ ਅਤੇ ਕਰੀਨਾ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ ਅਤੇ ਇਸ ਜੋੜੀ ਨੂੰ ਬਾਲੀਵੁੱਡ ‘ਚ ਕਾਫੀ ਪਸੰਦ ਕੀਤਾ ਜਾਂਦਾ ਹੈ । ਜੇ ਗੱਲ ਕਰੀਏ ਕਰੀਨਾ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
