ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀ ਕਿਊਟਨੈੱਸ ਜਿੱਤ ਰਹੀ ਹਰ ਕਿਸੇ ਦਾ ਦਿਲ, ਵੇਖੋ ਵੀਡੀਓ

Written by  Shaminder   |  December 06th 2022 04:50 PM  |  Updated: December 06th 2022 04:50 PM

ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀ ਕਿਊਟਨੈੱਸ ਜਿੱਤ ਰਹੀ ਹਰ ਕਿਸੇ ਦਾ ਦਿਲ, ਵੇਖੋ ਵੀਡੀਓ

ਕਰੀਨਾ ਕਪੂਰ (Kareena Kapoor Khan) ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਉਨ੍ਹਾਂ ਦੇ ਬੇਟੇ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਦਾ ਕਿਊਟ ਅੰਦਾਜ਼ ਹਰ ਕਿਸੇ ਦੇ ਦਿਲ ਨੂੰ ਟੁੰਬ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਜਗ੍ਹਾ ‘ਤੇ ਜੇਹ ਅਲੀ ਖ਼ਾਨ ਕਾਰ ਦੀ ਖਿੜਕੀ ਚੋਂ ਬਾਹਰ ਝਾਕਦਾ ਹੋਇਆ ਨਜ਼ਰ ਆ ਰਿਹਾ ਹੈ

Kareena Kapoor , Image Source : Instagram

ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਇੱਕ ਹੋਰ ਥਾਂ ‘ਤੇ ਉਹ ਆਪਣੇ ਟੋਆਏ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਕੇਅਰ ਟੇਕਰ ਦੀ ਉਂਗਲੀ ਫੜੀ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ । ਕਰੀਨਾ ਕਪੂਰ ਦੇ ਦੋ ਬੇਟੇ ਹਨ ਜੇਹ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ।

Jeh Ali Khan with mom Kareena Kapoor Image Source: Instagram

ਹੋਰ ਪੜ੍ਹੋ : ਗਦਰ-2 ਨੂੰ ਲੈ ਕੇ ਲੋਕਾਂ ‘ਚ ਖ਼ਾਸ ਉਤਸ਼ਾਹ, ਸਵੇਰ ਦੇ ੪ ਵਜੇ ਸ਼ੂਟਿੰਗ ਵੇਖਣ ਪਹੁੰਚੇ ਲੋਕ, ਵੇਖੋ ਵੀਡੀਓ

ਤੈਮੂਰ ਅਲੀ ਕਰੀਨਾ ਦਾ ਵੱਡਾ ਪੁੱਤਰ ਹੈ, ਜਦੋਂਕਿ ਉਨ੍ਹਾਂ ਦੇ ਛੋਟੇ ਬੇਟੇ ਦਾ ਨਾਂਅ ਜੇਹ ਅਲੀ ਖ਼ਾਨ ਹੈ । ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ ।ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

kareena Kapoor khan, image From instagram

ਹਾਲ ਹੀ ‘ਚ ਉਹ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਈ ਸੀ। ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟ ‘ਚ ਦਿਖਾਈ ਦੇਵੇਗੀ ।

 

View this post on Instagram

 

A post shared by Viral Bhayani (@viralbhayani)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network