ਕੌਰ ਬੀ ਨੇ ਰਖਵਾਇਆ ਅਖੰਡ ਪਾਠ ਸਾਹਿਬ ਜੀ ਦਾ ਪਾਠ, ਤਸਵੀਰ ਕੀਤੀ ਸਾਂਝੀ

written by Shaminder | May 24, 2022

ਕੌਰ ਬੀ  (Kaur B)ਦੇ ਘਰ ‘ਚ ਅਖੰਡ ਪਾਠ ਸਾਹਿਬ (Sri Akhand Path Sahib)  ਦਾ ਪਾਠ ਰਖਵਾਇਆ ਗਿਆ । ਜਿਸ ਦੀ ਇੱਕ ਤਸਵੀਰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਦੇ ਪਿਤਾ ਜੀ ਆਪਣੇ ਸਿਰ ‘ਤੇ ਗੁਰੂ ਗ੍ਰੰਥ ਸਾੁਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੇ ਹਨ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆਂ ਕਿ ‘ਸਤਿਗੁਰ ਆਵਣਗੇ, ਫੇਰਾ ਪਾਵਣਗੇ, ਘਰ ਮੇਰੇ,ਜੀ ਮੈਂ ਸਦਕੇ ਜਾਵਾਂ, ਉਸ ਵੇਲੇ’ ।

kaur b ,, image From instagram

ਹੋਰ ਪੜ੍ਹੋ : ਕੌਰ ਬੀ ਦਾ ਨਵਾਂ ਗੀਤ ‘ਤੇਰੀ ਜੱਟੀ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਕੌਰ ਬੀ ਨੇ ਬੀਤੇ ਦਿਨੀਂ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ‘ਚ ਉਹ ਸੇਵਾ ਕਰਦੇ ਹੋਏ ਨਜ਼ਰ ਆਏ ਸਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

kaur-b--min

ਹੋਰ ਪੜ੍ਹੋ : ਕੌਰ ਬੀ ਨੇ ਡਾਕਟਰ ਸਵੈਮਾਨ ਸਿੰਘ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।

kaur b , , image From kaur b song

ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ ।ਆਪਣੀ ਬੁਲੰਦ ਆਵਾਜ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਣ ਵਾਲੀ ਗਾਇਕਾ ਕੌਰ ਬੀ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਇਸੇ ਸ਼ੌਂਕ ਦੀ ਬਦੌਲਤ ਹੀ ਉਹ ਗਾਇਕੀ ਦੇ ਖੇਤਰ ‘ਚ ਆਈ ਅਤੇ ਉਸ ਦਾ ਨਾਮ ਚੋਟੀ ਦੇ ਗਾਇਕਾਂ ‘ਚ ਆਉਂਦਾ ਹੈ ।

You may also like