
ਕੋਰਾਲਾ ਮਾਨ (Korala Maan) ਅਤੇ ਗੁਰਲੇਜ ਅਖਤਰ (Gurlej Akhtar) ਦਾ ਨਵਾਂ ਗੀਤ ‘ਰੌਂਗ ਰਿਪੋਰਟ’ (Wrong Report) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਕੋਰਾਲਾ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦੇ ਵੱਲੋਂ ਦਿੱਤਾ ਗਿਆ ਹੈ । ਗੀਤ ਦੀ ਫੀਚਰਿੰਗ ‘ਚ ਕੋਰਾਲਾ ਮਾਨ ਅਤੇ ਮਾਹੀ ਸ਼ਰਮਾ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਪਤਨੀ ਦੇ ਦਿਹਾਂਤ ਤੋਂ ਬਾਅਦ ਰਾਹੁਲ ਦੇਵ ਖੁਦ ਕਰ ਰਹੇ ਪੁੱਤਰ ਦਾ ਪਾਲਣ ਪੋਸ਼ਣ, ਕਿਹਾ ‘ਮਾਂ ਬਣਨਾ ਆਸਾਨ ਨਹੀਂ’
ਇਸ ਗੀਤ ਨੂੰ ਸਪੀਡ ਰਿਕਾਰਡ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਗੀਤ ‘ਚ ਮੁੰਡੇ ਕੁੜੀ ਦੇ ਪਿਆਰ ਨੂੰ ਬਿਆਨ ਕੀਤਾ ਗਿਆ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਵੀ ਗਾਇਕਾ ਗੁਰਲੇਜ ਅਖਤਰ ਅਤੇ ਕੋਰਾਲਾ ਮਾਨ ਨੇ ਇੱਕਠਿਆਂ ਕਈ ਗੀਤ ਗਾਏ ਹਨ ।

ਹੋਰ ਪੜ੍ਹੋ : ਰਵਿੰਦਰ ਗਰੇਵਾਲ ਦੀ ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਇਸ ਦਿਨ ਹੋਵੇਗੀ ਰਿਲੀਜ਼, ਗਾਇਕ ਨੇ ਸਾਂਝਾ ਕੀਤਾ ਪੋਸਟਰ
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਦ ਨਾਲ ਗਾਇਕਾ ਨੇ ਕੋਈ ਗੀਤ ਨਾ ਕੀਤਾ ਹੋਵੇ।

ਕੋਰਾਲਾ ਮਾਨ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।