ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦਾ ਕਿਊਟ ਵੀਡੀਓ ਕੀਤਾ ਸਾਂਝਾ

written by Shaminder | April 06, 2022

ਕੁਲਵਿੰਦਰ ਬਿੱਲਾ  (Kulwinder Billa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ (Daughter) ਦਾ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਧੀ ਸਕੂਲ ਜਾਣ ਲਈ ਤਿਆਰ ਖੜੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਦੀ ਧੀ ਸਾਂਝ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੁਲਵਿੰਦਰ ਬਿੱਲਾ ਨੇ ਲਿਖਿਆ ਕਿ ‘ਸਾਂਝ ਦੇ ਸਕੂਲ ਦਾ ਪਹਿਲਾ ਦਿਨ, ਮੈਂ ਮਿਸ ਕਰ ਤਾ ਇਹ ਪਲ ਸਾਂਝੁ’ ।

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦਾ ਇਹ ਸੁਫ਼ਨਾ ਹੋਇਆ ਪੂਰਾ, ਗਾਇਕ ਨੇ ਪੋਸਟ ਕੀਤੀ ਸਾਂਝੀ

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਕਮੈਂਟਸ ਕਰਕੇ ਸਾਂਝ ਨੂੰ ਵਧਾਈ ਦੇ ਰਹੇ ਹਨ ।ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

kulwinder billa

ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆ ਗਏ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਲਦੀ ਹੀ ਉਹ ਆਪਣੀ ਪ੍ਰੋਡਕਸ਼ਨ ਹੇਠ ਫ਼ਿਲਮ ਵੀ ਲੈ ਕੇ ਆ ਰਹੇ ਹਨ । ਕੁਲਵਿੰਦਰ ਬਿੱਲਾ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ‘ਟਾਈਮ ਟੇਬਲ’, ‘ਟਿੱਚ ਬਟਨਾਂ ਦੀ ਜੋੜੀ’, ‘ਸੇਮ ਟਾਈਮ ਸੇਮਞ ਜਗ੍ਹਾ’ ਸਣੇ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।

 

View this post on Instagram

 

A post shared by Kulwinderbilla (@kulwinderbilla)

 

You may also like