ਨਵਾਂ ਗੀਤ ‘Judge’ ਪਾ ਰਿਹਾ ਹੈ ਧੱਕ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਅਦਾਕਾਰਾ ਰੂਪੀ ਗਿੱਲ ਤੇ ਮਨਕਿਰਤ ਔਲਖ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | February 08, 2022

ਚੱਕਵੇਂ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਪੰਜਾਬੀ ਗਾਇਕ ਮਨਕਿਰਤ ਔਲਖ Mankirt Aulakh ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਉਹ ਜੱਜ (Judge) ਟਾਈਟਲ ਹੇਠ ਰੋਮਾਂਟਿਕ-ਬੀਟ ਸੌਂਗ ਲੈ ਕੇ ਆਏ ਨੇ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਗਾਣੇ ਯੂਟਿਊਬ ਉੱਤੇ ਟਰੈਂਡਿੰਗ ‘ਚ ਨੰਬਰ ਇੱਕ ਤੇ ਚੱਲ ਰਿਹਾ ਹੈ।

ਹੋਰ ਪੜ੍ਹੋ : Mrs Universal Queen 2021 : ਮਾਡਲ ਭਾਰਤੀ ਮੋਂਗਾ ਨੇ ਸੁੰਦਰਤਾ ਮੁਕਾਬਲਾ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ, ਰੌਸ਼ਨ ਕੀਤਾ ਪੰਜਾਬੀਆਂ ਦਾ ਨਾਂਅ

on tredning 1 mankirt aulakh new song judge

ਇਸ ਗੀਤ ਨੂੰ ਮਨਕਿਰਤ ਔਲਖ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜੋ ਮੁਟਿਆਰ ਜੱਜ ਬਣਨਾ ਚਾਹੁੰਦੀ ਹੈ ਪਰ ਪਿਆਰ ਦੇ ਚੱਕਰਾਂ ਚ ਪੈ ਜਾਂਦੀ ਹੈ। ਗਾਣੇ ਦੇ ਬੋਲ Preeta ਨੇ ਲਿਖੇ ਨੇ ਤੇ ਮਿਊਜ਼ਿਕ Flamme Music ਨੇ ਦਿੱਤਾ ਹੈ। ਮਿਊਜ਼ਿਕ ਵੀਡੀਓ ‘ਚ ਮਨਕਿਰਤ ਔਲਖ ਅਤੇ ਅਦਾਕਾਰਾ ਰੂਪੀ ਗਿੱਲ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਇਸ ਗਾਣੇ ਨੂੰ ਮਨਕਿਰਤ ਔਲਖ ਦੇ ਆਫੀਸੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ : ਤਨਜ਼ਾਨੀਆ ਦੇ ਭੈਣ-ਭਰਾ ‘ਤੇ ਚੜ੍ਹਿਆ ਪੰਜਾਬੀ ਗੀਤਾਂ ਦਾ ਬੁਖ਼ਾਰ, ਜੱਸ ਮਾਣਕ ਤੇ ਕਾਕੇ ਦੇ ਗੀਤਾਂ ਉੱਤੇ ਬਣਾਈਆਂ ਵੀਡੀਓਜ਼

new song judge mankirt aulkha

ਜੇ ਗੱਲ ਕਰੀਏ ਮਨਕਿਰਤ ਔਲਖ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਹ ਅਲੀ ਬਾਬਾ, ਚੂੜੇ ਵਾਲੀ ਬਾਂਹ, ਵੈਲ, ਡਾਂਗ, ਕਦਰ, ਕਾਲਜ, ਬੇਗਮ , ਗਲੌਕ, ਬਰਦਰਹੁੱਡ, ਭਾਬੀ, ਕਿਸਾਨ ਐਂਥਮ ਵਰਗੇ ਗਾਣਿਆਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਮਨਕਿਰਤ ਔਲਖ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । ਇੰਸਟਾਗ੍ਰਾਮ ਅਕਾਉਂਟ ਉੱਤੇ 5 ਮਿਲੀਅਨ ਤੋਂ ਵੱਧ ਲੋਕ ਫਾਲੋ ਕਰਦੇ ਨੇ।

You may also like