ਮਨਕਿਰਤ ਔਲਖ ਨੇ ਸਤਿੰਦਰ ਸਰਤਾਜ ਦੇ ਨਾਲ ਸਾਂਝਾ ਕੀਤਾ ਵੀਡੀਓ

written by Shaminder | February 02, 2022

ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਗਾਇਕ ਨਜ਼ਰ ਆ ਰਹੇ ਹਨ ।ਇਸ ਵੀਡੀਓ (Video)‘ਚ ਤੁਸੀਂ ਵੇਖ ਸਕਦੇ ਹੋ ਕਿ ਪੰਜਾਬੀ ਇੰਡਸਟਰੀ ਦਾ ਮਹਾਨ ਫਨਕਾਰ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj)ਵੀ ਨਜ਼ਰ ਆ ਰਿਹਾ ਹੈ ਅਤੇ ਮਨਕਿਰਤ ਔਲਖ ਸਤਿੰਦਰ ਸਰਤਾਜ ਦਾ ਗੀਤ ਗਾ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Mankirt-Aulakh, image from instagram

ਇਹ ਵੀਡੀਓ ਗਾਇਕ ਪ੍ਰੇਮ ਢਿੱਲੋਂ ਦੇ ਭਰਾ ਦੇ ਵਿਆਹ ਦਾ ਲੱਗ ਰਿਹਾ ਹੈ । ਜਿਸ ‘ਚ ਇਹ ਸਭ ਗਾਇਕ ਇੱਕਠੇ ਹੋਏ ਹਨ । ਦੱਸ ਦਈਏ ਕਿ ਪੰਜਾਬੀ ਇੰਡਸਟਰੀ ‘ਚ ਏਨੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪੰਜਾਬੀ ਗਾਇਕ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ ।

satinder-sartaaj image From instagram

ਬੀਤੇ ਦਿਨੀਂ ਜਿੱਥੇ ਗਾਇਕ ਅਤੇ ਅਦਾਕਾਰ ਜੌਰਡਨ ਸੰਧੂ ਵਿਆਹ ਦੇ ਬੰਧਨ ‘ਚ ਬੱਝੇ ਸਨ । ਜਿਸ ਤੋਂ ਬਾਅਦ ਕੋਰਾਲਾ ਮਾਨ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਰਹੀਆਂ ਅਤੇ ਹੁਣ ਪ੍ਰੇਮ ਢਿੱਲੋਂ ਦੇ ਭਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ । ਕੁਝ ਦਿਨ ਬਾਦ ਗਾਇਕਾ ਅਫਸਾਨਾ ਖ਼ਾਨ ਵੀ ਵਿਆਹ ਦੇ ਬੰਧਨ ‘ਚ ਬੱਝ ਜਾਵੇਗੀ । ਅਫਸਾਨਾ ਖ਼ਾਨ ਵੀ ਆਪਣੇ ਵਿਆਹ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ । ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਉਹ ਇੰਡਸਟਰੀ ‘ਚ ਲਗਾਤਾਰ ਸਰਗਰਮ ਹਨ । ਕੁਝ ਸਮਾਂ ਪਹਿਲਾਂ ਉਹ ਭਲਵਾਨੀ ਦੇ ਖੇਤਰ ‘ਚ ਸਨ । ਪਰ ਉਹ ਗਾਉਣ ਦਾ ਸ਼ੌਂਕ ਵੀ ਰੱਖਦੇ ਸਨ,ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖੇ ।

 

You may also like