ਮਾਨਸੀ ਸ਼ਰਮਾ ਨੇ ਸ਼ੇਅਰ ਕੀਤਾ ਵੈਡਿੰਗ ਐਨੀਵਰਸਰੀ ਦੇ ਜਸ਼ਨ ਦਾ ਵੀਡੀਓ

written by Shaminder | March 23, 2022

ਮਾਨਸੀ ਸ਼ਰਮਾ (Mansi Sharma )ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਵੈਡਿੰਗ ਐਨੀਵਰਸਰੀ (Wedding Anniversary)  ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ‘ਚ ਮਾਨਸੀ ਸ਼ਰਮਾ ਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਨੇ ਆਪਣੇ ਪਰਿਵਾਰ ਦੇ ਨਾਲ ਰਲ ਕੇ ਵੈਡਿੰਗ ਐਨੀਵਰਸਰੀ ਮਨਾਈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਨਸੀ ਸ਼ਰਮਾ ਆਪਣੇ ਪਤੀ ਅਤੇ ਬੇਟੇ ਦੇ ਨਾਲ ਵਿਆਹ ਦੀ ਵਰੇਗੰਢ ਮਨਾ ਰਹੀ ਹੈ । ਇਸ ਵੀਡੀਓ ‘ਤੇ ਹਰ ਕੋਈ ਆਪੋ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ ।

Mansi sharma , image From instagram

ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਵੈਲੇਂਟਾਈਨ ਡੇ ਮੌਕੇ ਪਤੀ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਨੇ ਕੁਝ ਸਾਲ ਪਹਿਲਾਂ ਹੀ ਵਿਆਹ ਕਰਵਾਇਆ ਹੈ । ਉਨ੍ਹਾਂ ਦਾ ਇੱਕ ਛੋਟਾ ਜਿਹਾ ਬੇਟਾ ਵੀ ਹੈ ਜਿਸ ਦਾ ਨਾਂਅ ਰੇਦਾਨ ਹੰਸ ਰੱਖਿਆ ਗਿਆ ਹੈ । ਰੇਦਾਨ ਦੇ ਨਾਲ ਅਕਸਰ ਮਾਨਸੀ ਸ਼ਰਮਾ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ ।

Mansi sharma image From instagram

‘ਛੋਟੀ ਸਰਦਾਰਨੀ’ ਸੀਰੀਅਲ ਦੇ ਨਾਲ ਉਨ੍ਹਾਂ ਨੇ ਆਪਣੀ ਪਛਾਣ ਮਨੋਰੰਜਨ ਜਗਤ ‘ਚ ਬਣਾਈ ਹੈ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਪਾਲੀਵੁੱਡ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ । ਹੁਣ ਤੱਕ ਉਹ ‘ਯਾਰ ਅਣਮੁੱਲੇ’, ‘ਯਾਰ ਅਣਮੁੱਲੇ ਰਿਟਰਨਸ’, ਯਾਰਾ ਵੇ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by Mansi Sharma (@mansi_sharma6)

You may also like