ਮੀਕਾ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਹੋ ਰਹੀਆਂ ਵਾਇਰਲ

written by Shaminder | March 28, 2022

ਮੀਕਾ ਸਿੰਘ (Mika Singh) ਜਿਸ ਨੇ ਕਿ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੇ ਨੇ । ਮੀਕਾ ਸਿੰਘ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਮੀਕਾ ਸਿੰਘ ਗੁਰਦੁਆਰਾ ਬੰਗਲਾ ਸਾਹਿਬ(Gurdwara Bangla Sahib)  ‘ਚ ਨਜ਼ਰ ਆ ਰਹੇ ਹਨ । ਮੀਕਾ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।

Mika Singh image From instagram

ਹੋਰ ਪੜ੍ਹੋ : ਮੀਕਾ ਸਿੰਘ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਦਾ ਵੀਡੀਓ

ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ । ਸੋਸ਼ਲ ਮੀਡੀਆ ‘ਤੇ ਮੀਕਾ ਸਿੰਘ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਮੀਕਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਉਹ ‘ਸਾਵਨ ਮੇਂ ਲੱਗ ਗਈ ਆਗ’ ਦੇ ਨਾਲ ਮਿਊਜ਼ਿਕ ਇੰਡਸਟਰੀ ‘ਚ ਚਰਚਾ ‘ਚ ਆਏ ਸਨ ।

ਇਸ ਤੋਂ ਬਾਅਦ ਉਨ੍ਹਾਂ ਨੇ ਕਈ ਗੀਤ ਕੱਢੇ ਅਤੇ ਅੱਜ ਉਨ੍ਹਾਂ ਦਾ ਨਾਮ ਬਾਲੀਵੁੱਡ ਦੇ ਸਭ ਤੋਂ ਮਹਿੰਗੇ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ ।ਮੀਕਾ ਸਿੰਘ ਨੇ ਗਾਇਕੀ ਦੇ ਖੇਤਰ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਬਹੁਤ ਸਖਤ ਮਿਹਨਤ ਕੀਤੀ ਅਤੇ ਅੱਜ ਉਸੇ ਮਿਹਨਤ ਦੀ ਬਦੌਲਤ ਉਹ ਕਾਮਯਾਬੀ ਦੀਆਂ ਬੁਲੰਦੀਆਂ ਛੂਹ ਰਹੇ ਹਨ ।ਮੀਕਾ ਸਿੰਘ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰ ਤੋਂ ਹੀ ਮਿਲੀ ਸੀ । ਉਨ੍ਹਾਂ ਦੇ ਪਿਤਾ ਜੀ ਵੀ ਗੁਰੂ ਘਰ ਦੇ ਮਸ਼ਹੂਰ ਕੀਰਤਨੀਏ ਰਹੇ ਹਨ ਅਤੇ ਮਿਊਜ਼ਿਕ ਦੀਆਂ ਬਾਰੀਕੀਆਂ ਆਪਣੇ ਪਿਤਾ ਜੀ ਤੋਂ ਹੀ ਮੀਕਾ ਸਿੰਘ ਨੇ ਸਿੱਖੀਆਂ ਸਨ । ਇਸ ਤੋਂ ਇਲਾਵਾ ਮੀਕਾ ਸਿੰਘ ਦਾ ਵੱਡਾ ਭਰਾ ਦਲੇਰ ਮਹਿੰਦੀ ਵੀ ਇੱਕ ਬਿਹਤਰੀਨ ਗਾਇਕ ਹੈ ਅਤੇ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।

You may also like