ਮਿਸ ਪੂਜਾ ਨੇ ਆਪਣੇ ਬੇਟੇ ਦਾ ਕਿਊਟ ਵੀਡੀਓ ਕੀਤਾ ਸਾਂਝਾ, ਬਰਫ ‘ਚ ਖੇਡਦਾ ਆਇਆ ਨਜ਼ਰ

written by Shaminder | March 02, 2022

ਮਿਸ ਪੂਜਾ (Miss pooja) ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਬੇਟੇ(Son)  ਦਾ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਦਾ ਬੇਟਾ ਬਰਫ ‘ਚ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ । ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਬੇਟੇ ਦੇ ਜਨਮ ਦਾ ਖੁਲਾਸਾ ਕੀਤਾ ਸੀ ।

miss pooja image From instagram

ਹੋਰ ਪੜ੍ਹੋ : ਸ਼ਾਹਿਦ ਕਪੂਰ ਨੇ ਖਰੀਦੀ ਨਵੀਂ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

ਜਿਸ ਤੋਂ ਬਾਅਦ ਮਿਸ ਪੂਜਾ ਲਗਾਤਾਰ ਆਪਣੇ ਬੇਟੇ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੀ ਹੈ । ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਉਸ ਨੇ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਵੀ ਕਰ ਚੁੱਕੀ ਹੈ । ਮਿਸ ਪੂਜਾ ਦੇ ਨਾਂਅ ਹੁਣ ਤੱਕ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਦਰਜ ਹੈ ।

Miss Pooja image From Instagram

ਉਹ ਜਲਦ ਹੀ ਆਪਣੇ ਸੰਗੀਤਕ ਸਫਰ ਦੇ ਨਾਲ-ਨਾਲ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੀ ਹੈ । ਜਲਦ ਹੀ ਉਹ ਬਿਜਨੇਸ ਵੂਮੈਨ ਦੇ ਤੌਰ ‘ਤੇ ਵੀ ਨਜ਼ਰ ਆਏਗੀ । ਜਿਸ ਦਾ ਖੁਲਾਸਾ ਗਾਇਕਾ ਨੇ ਖੁਦ ਕੀਤਾ ਸੀ । ਸੋਸ਼ਲ ਮੀਡੀਆ ਤੇ ਐਕਟਿਵ ਰਹਿਣ ਵਾਲੀ ਮਿਸ ਪੂਜਾ ਆਪਣੀ ਨਿੱਜੀ ਜ਼ਿੰਦਗੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਦੀ ਸੀ, ਪਰ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੇ ਪਤੀ ਅਤੇ ਬੇਟੇ ਦੇ ਬਾਰੇ ਦੱਸਿਆ ਸੀ ।ਮਿਸ ਪੂਜਾ ਗਾਇਕੀ ਦੇ ਨਾਲ ਨਾਲ ਪੀਟੀਸੀ ਪੰਜਾਬੀ ਦੇ ਕਈ ਰਿਆਲਟੀ ਸ਼ੋਅਜ਼ ‘ਚ ਬਤੌਰ ਜੱਜ ਵੀ ਨਜ਼ਰ ਆ ਚੁੱਕੀ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

 

View this post on Instagram

 

A post shared by Miss Pooja (@misspooja)

 

You may also like