ਮਿਸ ਪੂਜਾ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੇ ਦਿੱਤਾ ਇਸ ਤਰ੍ਹਾਂ ਦਾ ਰਿਐਕਸ਼ਨ

Written by  Shaminder   |  May 07th 2022 08:50 AM  |  Updated: May 07th 2022 08:50 AM

ਮਿਸ ਪੂਜਾ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੇ ਦਿੱਤਾ ਇਸ ਤਰ੍ਹਾਂ ਦਾ ਰਿਐਕਸ਼ਨ

ਮਿਸ ਪੂਜਾ (Miss Pooja) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਸੌਂਕਣ ਸੌਂਕਣੇ ਗੀਤ ‘ਤੇ ਐਕਟ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਿਸ ਪੂਜਾ ਇੱਕ ਔਰਤ ਦੇ ਨਾਲ ਲੜਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਇਹਨੂੰ ਬੀਬੀ ਨੂੰ ਪੰਜਾਬੀ ਨੀ ਆਉਂਦੀ ਸੀ ਦਰਅਸਲ ਇਹ ਮੈਕਸੀਕਨ ਆ ।

miss pooja image From instagram

ਹੋਰ ਪੜ੍ਹੋ : ਮਿਸ ਪੂਜਾ ਅਤੇ ਹਰਸਿਮਰਨ ਦਾ ਨਵਾਂ ਗੀਤ ‘ਕਿਲ ਬਿਲ’ ਰਿਲੀਜ਼, ਵੇਖੋ ਵੀਡੀਓ

ਮੈਂ ਇਸ ਨੂੰ ਦੱਸਿਆ ਕਿ ਤੂੰ ਇਸ ਗੀਤ ਨੂੰ ਥੋੜਾ ਤੈਸ਼ ‘ਚ ਆ ਕੇ ਸੁਣ ਕੇ ਮਹਿਸੂਸ ਕਰੀਂ। ਅਗਲੀ ਨੇ ਧੱਕਾ ਮਾਰ ਸੱੁੱਟ ਈ ਦਿੱਤਾ । ਉਸ ਨੇ ਸੌਂਕਣ ਸੌਂਕਣੇ ਵਾਂਗ ਪੂਰਾ ਪਰਫਾਰਮ ਕਰਨ ਦੀ ਕੋਸ਼ਿਸ਼ ਕੀਤੀ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸ਼ਕ ਵੀ ਇਸ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।

Miss Pooja image From Instagram

ਹੋਰ ਪੜ੍ਹੋ : ਕਿਮੀ ਵਰਮਾ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਅਦਾਕਾਰੀ ਵੀ ਵਿਖਾ ਚੁੱਕੇ ਹਨ ।ਉਹ ਅੱਜ ਕੱਲ੍ਹ ਵਿਦੇਸ਼ ‘ਚ ਸਮਾਂ ਬਿਤਾ ਰਹੇ ਹਨ ।

miss pooja shared her son alaap pic

ਜਲਦ ਹੀ ਮਿਸ ਪੂਜਾ ਬਿਜਨੇਸ ਦੇ ਖੇਤਰ ‘ਚ ਕੰਮ ਕਰਦੀ ਨਜ਼ਰ ਆਏਗੀ । ਜਿਸ ਬਾਰੇ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਸੀ ।

 

View this post on Instagram

 

A post shared by Miss Pooja (@misspooja)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network