ਮਿਸ ਪੂਜਾ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | August 23, 2022 11:18am

ਮਿਸ ਪੂਜਾ (Miss Pooja) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video)  ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਨੂਡਲਸ ਖਾਂਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਸ ਨੇ ਆਪਣੇ ਕੋਲ ਨਮਕੀਨ ਵੀ ਰੱਖਿਆ ਹੋਇਆ ਹੈ ।ਮਿਸ ਪੂਜਾ ਅਕਸਰ ਇਸ ਤਰ੍ਹਾਂ ਦੇ ਮਜ਼ੇਦਾਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।

Miss pooja image From instagram

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੀ ਭਤੀਜੀ ਦੇ ਨਾਲ ਇਸ ਤਰ੍ਹਾਂ ਕੀਤੀ ਮਸਤੀ, ਵੀਡੀਓ ਹੋ ਰਿਹਾ ਵਾਇਰਲ

ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਮਿਸ ਪੂਜਾ ਅਜਿਹੀ ਗਾਇਕਾ ਹੈ ਜਿਸ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਦਰਜ ਹੈ ।

Miss pooja image From instagram

ਹੋਰ ਪੜ੍ਹੋ :  ਮਿਸ ਪੂਜਾ ਅਤੇ ਹਰਸਿਮਰਨ ਦਾ ਨਵਾਂ ਗੀਤ ‘ਕਿਲ ਬਿਲ’ ਰਿਲੀਜ਼, ਵੇਖੋ ਵੀਡੀਓ

ਮਿਸ ਪੂਜਾ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ, ਉੱਥੇ ਹੀ ਹੁਣ ਉਹ ਜਲਦ ਹੀ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਜਲਦ ਹੀ ਕਰਨ ਜਾ ਰਹੀ ਹੈ ।ਜਲਦ ਹੀ ਉਹ ਬਿਜਨੇਸ ਵੂਮੈਨ ਦੇ ਤੌਰ ‘ਤੇ ਕੰਮ ਕਰਦੀ ਹੋਈ ਨਜ਼ਰ ਆਏਗੀ ।

Miss Pooja image From Instagram

 

ਇਸ ਦਾ ਖੁਲਾਸਾ ਗਾਇਕਾ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸਟੋਰੀ ਸਾਂਝੀ ਕਰਦੇ ਹੋਏ ਕੀਤਾ ਸੀ । ਮਿਸ ਪੂਜਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਉਹ ਇੱਕ ਦੋ ਫ਼ਿਲਮਾਂ ‘ਚ ਅਦਾਕਾਰੀ ਕਰਦੀ ਵੀ ਦਿਖਾਈ ਦਿੱਤੀ ਸੀ । ਅੱਜ ਕੱਲ੍ਹ ਉਸ ਦਾ ਜ਼ਿਆਦਾਤਰ ਸਮਾਂ ਵਿਦੇਸ਼ ‘ਚ ਹੀ ਬਿਤਾ ਰਹੀ ਹੈ ।

 

View this post on Instagram

 

A post shared by Miss Pooja (@misspooja)

You may also like