
ਅਦਾਕਾਰਾ ਬਿਪਾਸ਼ਾ ਬਾਸੂ (Bipasha Basu) ਜਲਦ ਹੀ ਮੰਮੀ ਬਣਨ ਜਾ ਰਹੀ ਹੈ । ਇਸ ਤੋਂ ਪਹਿਲਾਂ ਅਦਾਕਾਰਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਰਹੀ ਹੈ । ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਅਦਾਕਾਰਾ ਕੰਗਨਾ ਰਣੌਤ ਦਾ ਪੈਰ ਫਿਸਲਿਆ, ਨਦੀ ‘ਚ ਡਿੱਗੀ ਅਦਾਕਾਰਾ, ਫੋਟੋ ਸਾਂਝੀ ਕਰ ਖੁਦ ਕੀਤਾ ਖੁਲਾਸਾ
ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਬਹੁਤ ਹੀ ਖ਼ੂਬਸੂਰਤ ਕੈਪਸ਼ਨ ਵੀ ਦਿੱਤਾ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਆਪਣੇ ਆਪ ਨੂੰ ਹਮੇਸ਼ਾ ਪਿਆਰ ਕਰੋ, ਹਮੇਸ਼ਾ ਆਪਣੇ ਸਰੀਰ ਨੂੰ ਪਿਆਰ ਕਰੋ’।
ਬਿਪਾਸ਼ਾ ਬਾਸੂ ਅਤੇ ਕਰਣ ਸਿੰਘ ਗਰੋਵਰ ਜਲਦ ਹੀ ਪਹਿਲੇ ਬੱਚੇ ਦੇ ਮਾਪੇ ਬਣਨ ਜਾ ਰਹੇ ਹਨ ਅਤੇ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਇਹ ਜੋੜੀ ਬਹੁਤ ਹੀ ਜ਼ਿਆਦਾ ਐਕਸਾਈਟਡ ਹੈ । ਦੋਵਾਂ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ ।

ਕਰਣ ਸਿੰਘ ਗਰੋਵਰ ਦੇ ਨਾਲ ਵਿਆਹ ਕਰਵਾਉਣ ਲਈ ਬਿਪਾਸ਼ਾ ਬਾਸੂ ਨੂੰ ਕਈ ਗੱਲਾਂ ਬਰਦਾਸ਼ਤ ਕਰਨੀਆਂ ਪਈਆਂ ਸਨ । ਕਿਉਂਕਿ ਕਰਣ ਸਿੰਘ ਗਰੋਵਰ ਇਸ ਤੋਂ ਪਹਿਲਾਂ ਦੋ ਵਾਰ ਵਿਆਹੇ ਹੋਏ ਸਨ ਅਤੇ ਬਿਪਾਸ਼ਾ ਦੇ ਮਾਪੇ ਨਹੀਂ ਸੀ ਚਾਹੁੰਦੇ ਕਿ ਬਿਪਾਸ਼ਾ ਕਰਣ ਦੇ ਨਾਲ ਵਿਆਹ ਕਰਵਾਏ ।
View this post on Instagram