ਮਨੀ ਔਜਲਾ ਨੇ ਸਾਂਝਾ ਕੀਤਾ ਆਪਣੇ ਨਵੇਂ ਧਾਰਮਿਕ ਗੀਤ ‘ਬਾਬਾ ਨਾਨਕਾ’ ਦਾ ਪੋਸਟਰ

written by Lajwinder kaur | October 22, 2019

ਪੰਜਾਬੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਮਨੀ ਔਜਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਧਾਰਮਿਕ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਜੀ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਉੱਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਧਾਰਮਿਕ ਗੀਤਾਂ ਦੇ ਰਾਹੀਂ ਆਪਣਾ ਯੋਗਦਾਨ ਪਾ ਰਹੀ ਹੈ। ਜਿਸਦੇ ਚੱਲਦੇ ਮਨੀ ਔਜਲਾ ਵੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਬਾਬਾ ਨਾਨਕਾ’ ਦੇ ਟਾਈਟਲ ਹੇਠ ਧਾਰਮਿਕ ਗੀਤ ਲੈ ਆ ਰਹੇ ਹਨ। ਉਨ੍ਹਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ :

"ਬਾਬਾ ਨਾਨਕਾ"’

 

ਹੋਰ ਵੇਖੋ: ਪੰਜਾਬੀ ਫ਼ਿਲਮ ‘ਮਿੱਟੀ ਦਾ ਬਾਵਾ’ ਸਮਰਪਿਤ ਹੈ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਗੁਰਪੁਰਬ ਨੂੰ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਇਸ ਧਾਰਮਿਕ ਗਾਣੇ ਦੇ ਬੋਲ ਜਰਨੈਲ ਘੁਮਾਣ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਨੀ ਔਜਲਾ ਨੇ ਹੀ ਦਿੱਤਾ ਹੈ। ਟੀਪਸ ਮਿਊਜ਼ਿਕ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਜਾਵੇਗਾ

You may also like