
ਅਦਾਕਾਰਾ ਮੌਨੀ ਰਾਏ ਅਤੇ ਦੁਬਈ ਦੇ ਬਿਜ਼ਨੈੱਸਮੈਨ ਸੂਰਜ ਨਾਂਬਿਆਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ (Mouni Roy-Suraj Nambiar wedding)। ਦੋਹਾਂ ਨੇ ਗੋਆ 'ਚ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ 'ਚ ਮਲਿਆਲੀ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ। ਸੂਰਜ ਅਤੇ ਮੌਨੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਹੁਣ ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਹੋਰ ਪੜ੍ਹੋ : ਆਦਿਤਿਆ ਨਰਾਇਣ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਦੀਆਂ ਖ਼ੂਬਸੂਰਤ ਤਸਵੀਰਾਂ, ਸ਼ਵੇਤਾ ਅਗਰਵਾਲ ਦੇ ਚਿਹਰੇ 'ਤੇ ਨਜ਼ਰ ਆਈ ਚਮਕ

ਉਨ੍ਹਾਂ ਦੇ ਦੋਸਤ ਅਤੇ ਕੋ-ਸਟਾਰ ਅਰਜੁਨ ਬਿਜਲਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਨਵੇਂ ਵਿਆਹੇ ਜੋੜੇ ਦੀ ਤਸਵੀਰ ਸ਼ੇਅਰ ਕਰਕੇ ਵਧਾਈਆਂ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ- ‘Mr and Mrs Nambiar...’। ਤਸਵੀਰ ਚ ਮੌਨੀ ਤੇ ਸੂਰਜ ਰਿਵਾਇਤ ਕੱਪੜਿਆਂ ‘ਚ ਨਜ਼ਰ ਆ ਰਹੇ ਨੇ। ਮੌਨੀ ਰਾਏ ਨੇ ਸਫੈਦ ਤੇ ਲਾਲ ਰੰਗ ਵਾਲੀ ਸਾੜ੍ਹੀ ਪਾਈ ਹੋਈ ਤੇ ਸੂਰਜ ਨੇ ਧੋਤੀ ਕੁੜਤੇ 'ਚ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਜੋੜੀ ਨੂੰ ਵਧੀਆਂ ਦੇ ਰਹੇ ਨੇ।
ਮੌਨੀ ਅਤੇ ਸੂਰਜ ਦਾ ਸਵੇਰੇ ਦੱਖਣੀ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਵਿਆਹ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਦੋਵੇਂ ਸ਼ਾਮ ਨੂੰ ਬੰਗਾਲੀ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕਰਨ ਜਾ ਰਹੇ ਹਨ। ਦੁਲਹਨ ਦੇ ਪਹਿਰਾਵੇ 'ਚ ਮੌਨੀ ਰਾਏ ਕਾਫੀ ਖੂਬਸੂਰਤ ਲੱਗ ਰਹੀ ਹੈ। ਹੁਣ ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀਆਂ ਹਨ।
ਮੌਨੀ ਦੇ ਵਿਆਹ ਦੀਆਂ ਤਿਆਰੀਆਂ ਕਈ ਮਹੀਨਿਆਂ ਤੋਂ ਚੱਲ ਰਹੀਆਂ ਸਨ। ਰਿਪੋਰਟਾਂ ਮੁਤਾਬਕ ਮੌਨੀ ਰਾਏ ਕੋਵਿਡ-19 ਪ੍ਰੋਟੋਕੋਲ ਕਾਰਨ ਸਾਵਧਾਨੀ ਵਰਤ ਰਹੀ ਹੈ। ਇਸ ਲਈ ਇਸ ਵਿਆਹ ਚ ਬਹੁਤ ਹੀ ਘੱਟ ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਵਿਆਹ ਵਿੱਚ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਨੂੰ ਆਰ.ਟੀ.ਪੀ.ਸੀ.ਆਰ ਰਿਪੋਰਟ ਨਾਲ ਲਿਆਉਣ ਲਈ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਉਨ੍ਹਾਂ ਦੀ ਹਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋਈਆਂ ਸਨ।
View this post on Instagram