
ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਦਿਹਾਂਤ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ । ਪਰ ਹਾਲੇ ਵੀ ਗਾਇਕ ਲੋਕਾਂ ਦੇ ਜ਼ਹਿਨ ਚੋਂ ਨਹੀਂ ਨਿਕਲ ਪਾਇਆ ਹੈ । ਗਾਇਕ ਨੂੰ ਲਗਾਤਾਰ ਸ਼ਰਧਾਂਜਲੀ ਦੇ ਰਹੇ ਹਨ । ਮਸ਼ਹੂਰ ਮੁਨੱਵਰ ਫਾਰੂਕੀ (Munawar Faruqui) ਨੇ ਵੀ ਸਿੱਧੂ ਮੂਸੇਵਾਲਾ ਨੂੰ ਆਪਣੀ ਸ਼ਾਇਰੀ ਦੇ ਰਾਹੀਂ ਸ਼ਰਧਾਂਜਲੀ ਦਿੱਤੀ ਹੈ । ਮੁਨੱਵਰ ਫਾਰੂਕੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਕਿ ‘ਟੂਟੇ ਖਿਲੌਨੋ ਸੇ ਭਰਾ ਹੈ ਕਮਰਾ ਆਜ ਭੀ, ਮੁਸੀਬਤ ਨੇ ਬਣਾਇਆ ਬਚਪਨ ਮੇਂ ਹੀ ਆਦਮੀ’।

ਹੋਰ ਪੜ੍ਹੋ : ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਹਾਂਜੀ ਹਾਂਜੀ’ ਰਿਲੀਜ਼, ਕੁੜੀ ਦੇ ਹੁਸਨ ਦੀ ਤਾਰੀਫ ਕਰਦੇ ਨਜ਼ਰ ਆਇਆ ਗਾਇਕ
ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਸ਼ਰਧਾਂਜਲੀ ਦੇਣ ਦਾ ਸਿਲਸਿਲਾ ਜਾਰੀ ਹੈ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ।

ਹੋਰ ਪੜ੍ਹੋ : ਅਪਾਰਸ਼ਕਤੀ ਖੁਰਾਣਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਹੋ ਰਿਹਾ ਵਾਇਰਲ
ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਸਨ । ਸਿੱਧੂ ਮੂਸੇਵਾਲਾ ਦਾ ਜੂਨ ਮਹੀਨੇ ‘ਚ ਵਿਆਹ ਵੀ ਹੋਣਾ ਸੀ, ਪਰ ਉਸ ਤੋਂ ਪਹਿਲਾਂ ਹੀ ਗਾਇਕ ਦਾ ਕਤਲ ਕਰ ਦਿੱਤਾ ਗਿਆ ।

ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਵੀਡੀਓ ਅਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਗਾਇਕ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ ।
View this post on Instagram