‘ਨਾਨਕ ਨਾਮ ਜਹਾਜ਼’ ਮੁੜ ਤੋਂ ਦੇਵੇਗੀ ਸਿਨੇਮਾ ਘਰਾਂ ‘ਚ ਦਸਤਕ, ਬਹੁਤ ਜਲਦ ਸ਼ੁਰੂ ਹੋਵੇਗਾ ਸ਼ੂਟ, ਗੈਵੀ ਚਾਹਲ ਤੇ ਕਈ ਹੋਰ ਵੱਡੇ ਚਿਹਰੇ ਆਉਣਗੇ ਨਜ਼ਰ

written by Lajwinder kaur | October 13, 2019

1969 ਨੂੰ ਤਕਰੀਬਨ 50 ਸਾਲ ਪਹਿਲਾਂ ਬਣੀ ‘ਨਾਨਕ ਨਾਮ ਜਹਾਜ਼’ ਫ਼ਿਲਮ ਜਿਸ ਨੇ 1970 ‘ਚ ਸਰਵੋਤਮ ਪੰਜਾਬੀ ਫ਼ਿਲਮ ਅਤੇ ਸਰਵੋਤਮ ਸੰਗੀਤ ਦੇ ਕੌਮੀ ਪੁਰਸਕਾਰ ਜਿੱਤੇ ਸਨ। ਜਿਸਦੇ ਚੱਲਦੇ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮ ‘ਨਾਨਕ ਨਾਮ ਜਹਾਜ਼’ ਨੂੰ ਮੁੜ ਤੋਂ ਬਣਾਇਆ ਜਾ ਰਿਹਾ ਹੈ।

ਹੋਰ ਵੇਖੋ:ਬਾਲੀਵੁੱਡ ਹੀਰੋ ਵਿੱਕੀ ਕੌਸ਼ਲ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਤਸਵੀਰ

ਦੱਸ ਦਈਏ ਕਿ 'ਨਾਨਕ ਨਾਮ ਜਹਾਜ਼ ਹੈ' ਨਾਂ ਦੀ ਇਹ ਫ਼ਿਲਮ ਦੁਬਾਰਾ ਇਸੇ ਹੀ ਨਾਂ ਹੇਠ ਬਣਾਈ ਜਾ ਰਹੀ ਹੈ। ਜਿਸ ਦੀ ਸ਼ੂਟਿੰਗ 16 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਬਾਲੀਵੁੱਡ ਤੇ ਪਾਲੀਵੁੱਡ ਦੇ ਨਾਮੀ ਅਦਾਕਾਰ ਗੈਵੀ ਚਾਹਲ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ। ਉਹ ਇੱਕ ਲੰਮੇ ਅਰਸੇ ਬਾਅਦ ਕਿਸੇ ਪੰਜਾਬੀ ਫ਼ਿਲਮ ‘ਚ ਨਜ਼ਰ ਆਉਣਗੇ। ਉਨ੍ਹਾਂ ਤੋਂ ਇਲਾਵਾ ਮੁਕੇਸ਼ ਰਿਸ਼ੀ, ਦ੍ਰਿਸ਼ਟੀ ਗਰੇਵਾਲ, ਯਾਮਿਨੀ ਮਲਹੋਤਰਾ, ਵਿੰਦੂ ਦਾਰਾ ਸਿੰਘ, ਅਮਨ ਧਾਲੀਵਾਲ, ਰਤਨ ਔਲਖ ਤੇ ਕਈ ਹੋਰ ਅਦਾਕਾਰ ਨਜ਼ਰ ਆਉਣਗੇ। 

ਇਸ ਫਿਲਮ ਨੂੰ ਮਾਨ ਸਿੰਘ ਦੀਪ ਤੇ ਕਲਿਆਨੀ ਸਿੰਘ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। 'ਨਾਨਕ ਨਾਮ ਜਹਾਜ਼ ਹੈ' ਫਿਲਮ ਨੂੰ ਕਲਿਆਨੀ ਸਿੰਘ ਵੱਲੋਂ ਡਾਇਰੈਕਟ ਕੀਤਾ ਜਾਵੇਗਾ। ਇਸ ਫ਼ਿਲਮ ਦੀ ਕਹਾਣੀ ਪਰਿਵਾਰਿਕ ਤੇ ਸੱਭਿਆਚਾਰਿਕ ਕਦਰਾਂ-ਕੀਮਤਾਂ 'ਤੇ ਅਧਾਰਿਤ ਹੋਵੇਗੀ। ਇਸ ਫ਼ਿਲਮ ਨੂੰ ਲੈ ਕੇ ਪੂਰੀ ਸਟਾਰ ਕਾਸਟ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

You may also like