
ਨੀਰੂ ਬਾਜਵਾ (Neeru Bajwa) ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਜਲਦ ਹੀ ਅਦਾਕਾਰਾ ਹਾਲੀਵੁੱਡ (Hollywood) ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਨੀਰੂ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ (Video) ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜੋ ਕਿ ਪ੍ਰਸ਼ੰਸਕਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਆ ਰਹੀਆਂ ਹਨ । ਇਹ ਤਸਵੀਰਾਂ ਕਾਫੀ ਪੁਰਾਣੀਆਂ ਹਨ, ਜਿਨ੍ਹਾਂ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਉਪਾਸਨਾ ਸਿੰਘ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ, ਪਹਾੜਾਂ ਦੀ ਕਰਵਾਈ ਸੈਰ
ਇਨ੍ਹਾਂ ਤਸਵੀਰਾਂ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦਿਖਾਈ ਦੇ ਰਿਹਾ ਹੈ ਅਤੇ ਇੱਕ ਤਸਵੀਰ ‘ਚ ਤਾਂ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਲਿਪਲਾਕ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਥ੍ਰੋਬੈਕ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ।

ਜਿਸ ਤੋਂ ਬਾਅਦ ਉਸ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਪਰ ਬਾਅਦ ‘ਚ ਉਸ ਨੇ ਬਾਲੀਵੁੱਡ ‘ਚ ਕੁਝ ਕੌੜੇ ਅਨੁਭਵਾਂ ਦੇ ਕਾਰਨ ਬਾਲੀਵੁੱਡ ਤੋਂ ਕਿਨਾਰਾ ਕਰ ਲਿਆ ਸੀ । ਜਿਸ ਤੋਂ ਬਾਅਦ ਉਸ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਪਾਲੀਵੁੱਡ ‘ਚ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ । ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਈ ਹੈ ।
View this post on Instagram
ਇਸ ਤੋਂ ਇਲਾਵਾ ਉਹ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾੳ’ ‘ਚ ਦਿਖਾਈ ਦੇਵੇਗੀ । ਇਸ ਦੇ ਨਾਲ ਹੀ ਅਦਾਕਾਰਾ ਹਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਏਗੀ । ਇਸ ਦੇ ਨਾਲ ਹੀ ਹੋਰ ਵੀ ਕਈ ਪ੍ਰਾਜੈਕਟਸ ‘ਚ ਉੁਹ ਦਿਖਾਈ ਦੇਣਗੇ । ਨੀਰੂ ਬਾਜਵਾ ਬਤੌਰ ਮਾਡਲ ਕਈ ਗੀਤਾਂ ‘ਚ ਵੀ ਹੁਣ ਤੱਕ ਨਜ਼ਰ ਆ ਚੁੱਕੀ ਹੈ । ਪਿੱਛੇ ਜਿਹੇ ਅੰਮ੍ਰਿਤ ਮਾਨ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ । ਜਿਸ ਨੂੰ ਕਿ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।