
ਹਿੰਦੀ ਸਿਨੇਮਾ ਜਗਤ ਦੀ ਬਾਕਮਾਲ ਦੀ ਗਾਇਕਾ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਘਰ ਤੋਂ ਨਵਾਂ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਗਾਇਕ ਰਣਜੀਤ ਬਾਵਾ ਭੰਗੜੇ ਪਾਉਂਦੇ ਆਏ ਨਜ਼ਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼, ਦੇਖੋ ਵੀਡੀਓ
ਇਸ ਵੀਡੀਓ ‘ਚ ਨੇਹਾ ਕੱਕੜ ਆਪਣੇ ਘਰ ਦਾ ਪਿਛਲਾ ਪਾਸਾ ਵਿਖਾ ਰਹੀ ਹੈ, ਜਿਸ ‘ਚ ਵਰਕਰ ਕ੍ਰਿਕੇਟ ਦਾ ਮੈਦਾਨ ਤਿਆਰ ਕਰਦੇ ਹੋਏ ਦਿਖਾਈ ਦੇ ਰਹੇ ਨੇ। ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕ੍ਰਿਕੇਟ ਪਿਚ at home!! ਕੰਮ ਚੱਲ ਰਿਹਾ ਹੈ...ਗਿਫਟ ਕਿਵੇਂ ਦਾ ਲੱਗਿਆ?? @tonykakkar ਤੁਹਾਡੀ ਛੋਟੀ ਭੈਣ #NehaKakkar ♥’ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । ਅੱਠ ਲੱਖ ਤੋਂ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ।

ਜੇ ਗੱਲ ਕਰੀਏ ਨੇਹਾ ਕੱਕੜ ਤੇ ਟੋਨੀ ਕੱਕੜ ਦੀ ਤਾਂ ਦੋਵੇਂ ਜਣੇ ਬਾਲੀਵੁੱਡ ਜਗਤ ਦੇ ਨਾਮੀ ਗਾਇਕ ਨੇ। ਦੋਵਾਂ ਦੀ ਵੱਡੀ ਭੈਣ ਸੋਨੂੰ ਕੱਕੜ ਵੀ ਨਾਮੀ ਗਾਇਕਾ ਹੈ। ਕੁਝ ਮਹੀਨੇ ਪਹਿਲਾਂ ਹੀ ਨੇਹਾ ਕੱਕੜ ਨੇ ਪੰਜਾਬੀ ਸਿੰਗਰ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਹੈ। ਸੋਸ਼ਲ ਮੀਡੀਆ ਉੱਤੇ ਇਸ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

View this post on Instagram