ਲਓ ਜੀ ਹੋ ਜਾਓ ਤਿਆਰ ਆ ਰਹੀ ਹੈ ਰਾਜਨੀਤੀ ਦੇ ਦਾਅ-ਪੇਚ ਨੂੰ ਬਿਆਨ ਕਰਦੀ ਨਵੀਂ ਵੈੱਬ ਸੀਰੀਜ਼ "ਚੌਸਰ" ਸਿਰਫ਼ ਪੀਟੀਸੀ ਪਲੇਅ ਐਪ ‘ਤੇ

written by Lajwinder kaur | February 01, 2022

ਪੰਜਾਬੀ ਮਨੋਰੰਜਨ ਜਗਤ ਜੋ ਕਿ ਦਿਨੋ ਦਿਨ ਤਰੱਕੀ ਕਰ ਰਿਹਾ ਹੈ। ਪੀਟੀਸੀ ਨੈੱਟਵਰਕ ਵੀ ਆਪਣੇ ਦਰਸ਼ਕਾਂ ਦੇ ਮਨੋਰੰਜਨ ‘ਚ ਕਦੇ ਵੀ ਕੋਈ ਕਮੀ ਨਹੀਂ ਆਉਣ ਦਿੰਦਾ। ਇਸ ਲਈ ਹਰ ਹਫਤੇ ਪੀਟੀਸੀ ਬਾਕਸ ਆਫਿਸ ‘ਤੇ ਨਵੀਆਂ ਤੇ ਵੱਖਰੇ ਵਿਸ਼ਿਆਂ ਵਾਲੀਆਂ ਸ਼ਾਰਟ ਫ਼ਿਲਮਾਂ ਰਿਲੀਜ਼ ਹੁੰਦੀਆਂ ਰਹਿੰਦੀਆਂ ਹਨ। ਪੀਟੀਸੀ ਪੰਜਾਬੀ ਹੁਣ ਆਪਣੇ ਦਰਸ਼ਕਾਂ ਦੇ ਲਈ ਮਨੋਰੰਜਨ ਦਾ ਵੱਖਰਾ ਰੰਗ ਲੈ ਕੇ ਆ ਰਿਹਾ ਹੈ। ਹੁਣ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਨੂੰ ਵੈੱਬ ਸੀਰੀਜ਼ ਲੈ ਕੇ ਆ ਰਿਹਾ ਹੈ। ਜੀ ਹਾਂ "ਚੌਸਰ" ਦਿ ਪਾਵਰ ਗੇਮਜ਼ (Chausar - The Power Games) ਟਾਈਟਲ ਹੇਠ ਨਵੀਂ ਵੈੱਬ ਸੀਰੀਜ਼ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਪ੍ਰੋਮੋ ਪਹਿਲਾ ਹੀ ਦਰਸ਼ਕਾਂ ਦੇ ਰੂਬਰੂ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਦਰਸ਼ਕ ਇਸ ਸੀਰੀਜ਼ ਲਈ ਬਹੁਤ ਹੀ ਉਤਸੁਕ ਹਨ।

ਹੋਰ ਪੜ੍ਹੋ : ਐਕਟਰ ਜਗਜੀਤ ਸੰਧੂ ਨੇ ਆਪਣੀ ਮਿਹਨਤ ਸਦਕਾ ਪੁਰਾਣੇ ਘਰ ਨੂੰ ਬਦਲਿਆ ਨਵੇਂ ਸ਼ਾਨਦਾਰ ਘਰ ‘ਚ, ਪ੍ਰਸ਼ੰਸਕ ਤੇ ਕਲਾਕਾਰ ਦੇ ਰਹੇ ਨੇ ਵਧਾਈਆਂ

Chausar web series

"ਚੌਸਰ" ਦਿ ਪਾਵਰ ਗੇਮਜ਼ ਦੀ ਸਟ੍ਰੀਮਿੰਗ ਪੀਟੀਸੀ ਪਲੇਅ ਐਪ ਉੱਤੇ ਕੀਤੀ ਜਾਵੇਗੀ। ਇਹ ਸੀਰੀਜ਼ ਰਾਜਨੀਤੀ ਦੇ ਦਾਅ-ਪੇਚ ਅਤੇ ਮੋਹਰਿਆਂ ਦੀ ਖੇਡ ਉੱਤੇ ਅਧਾਰਿਤ ਹੈ। ਇਸ ਸੀਰੀਜ਼ ‘ਚ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਕਲਾਕਾਰ ਜਿਵੇਂ ਮਹਾਬੀਰ ਭੁੱਲਰ, ਅਸ਼ੀਸ਼ ਦੁੱਗਲ, ਮਹਿਕਦੀਪ ਸਿੰਘ ਰੰਧਾਵਾ, ਨਰਜੀਤ ਸਿੰਘ ਤੇ ਕਈ ਹੋਰ ਨਾਮੀ ਚਿਹਰੇ ਵੀ ਨਜ਼ਰ ਆਉਣਗੇ। ਦਰਸ਼ਕਾਂ ਨੂੰ ਚੌਸਰ ‘ਚ ਰਾਜਨੀਤੀ ਨਾਲ ਸਬੰਧਿਤ ਹਾਈਵੋਲਟੇਜ਼ ਡਰਾਮਾ ਦੇਖਣ ਨੂੰ ਮਿਲੇਗਾ ।

Chausar web series

ਹੋਰ ਪੜ੍ਹੋ : ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਸੋ ਇਸ ਹੇਠ ਦਿੱਤੇ ਹੋਏ ਲਿੰਕ ‘ਤੇ ਜਾ ਕੇ ਪੀਟੀਸੀ ਪਲੇਅ ਐਪ ਨੂੰ ਡਾਊਨਲੋਡ ਕਰ ਸਕਦੇ ਹੋ।

Download PTC Play

Android: http://bit.ly/2XrMsDU

IOS: https://apple.co/2NxfddR

 

 

View this post on Instagram

 

A post shared by PTC Punjabi (@ptcpunjabi)

 

 

You may also like