ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਨਿਸ਼ਾ ਬਾਨੋ (Nisha Bano )ਅਕਸਰ ਆਪਣੇ ਪਤੀ ਸਮੀਰ ਮਾਹੀ (Sameer Mahi) ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵੇਂ ਖੇਤਾਂ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਚ ਦੋਵੇਂ ਖੇਤਾਂ ‘ਚ ਨਜ਼ਰ ਆ ਰਹੇ ਹਨ ਅਤੇ ਨਿਸ਼ਾ ਬਾਨੋ ਟਿਊਬਵੈਲ ਦੇ ਕੋਲ ਬੈਠੀ ਹੋਈ ਪਾਣੀ ਦੇ ਨਾਲ ਅਠਖੇਲੀਆਂ ਕਰਦੀ ਹੋਈ ਦਿਖਾਈ ਦੇ ਰਹੀ ਹੈ ।
image From instagram
ਹੋਰ ਪੜ੍ਹੋ : ਪਰੇਸ਼ ਰਾਵਲ ਦੀ ਗੋਦ ‘ਚ ਬੈਠੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਇਸ ਵੀਡੀਓ ਦੇ ਬੈਕਗਰਾਊਂਡ ‘ਚ ਰਾਜ ਰਣਜੋਧ ਦਾ ਗੀਤ ਚੱਲ ਰਿਹਾ ਹੈ । ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਦੱਸ ਦਈਏ ਕਿ ਨਿਸ਼ਾ ਬਾਨੋ ਨੇ ਕੁਝ ਦਿਨ ਪਹਿਲਾਂ ਹੀ ਸਮੀਰ ਮਾਹੀ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।
image From instagram
ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਅਤੇ ਫ਼ਿਲਮਾਂ ਦੇ ਰਹੀ ਹੈ ।
View this post on Instagram
ਨਿਸ਼ਾ ਬਾਨੋ ਨੂੰ ਬਚਪਨ ਤੋਂ ਨੱਚਣ ਗਾਉਣ ਦਾ ਸ਼ੌਂਕ ਸੀ ਅਤੇ ਕਾਲਜ ‘ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਉਹ ਅਕਸਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੀ ਰਹਿੰਦੀ ਸੀ । ਨਿਸ਼ਾ ਬਾਨੋ ਨੂੰ ਉਸ ਦੇ ਕਰੀਅਰ ‘ਚ ਅੱਗੇ ਵੱਧਣ ‘ਚ ਕਰਮਜੀਤ ਅਨਮੋਲ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਉਹ ਹਮੇਸ਼ਾ ਹੀ ਅਦਾਕਾਰੀ ਅਤੇ ਸੰਗੀਤ ਦੇ ਖੇਤਰ ‘ਚ ਗੁਰ ਦਿੰਦੇ ਆ ਰਹੇ ਹਨ । ਨਿਸ਼ਾ ਬਾਨੋ ਨੇ ਅਦਾਕਾਰੀ ਦੇ ਨਾਲ ਨਾਲ ਸੰਗੀਤ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਗੀਤ ਵੀ ਗਾ ਚੁੱਕੀ ਹੈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
