
ਅਦਾਕਾਰਾ ਨਿਸ਼ਾ ਬਾਨੋ (Nisha Bano) ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਹੁਣ ਤੱਕ ਉਹ ਅਨੇਕਾਂ ਹੀ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੀ ਹੈ । ਪਰ ਹੁਣ ਲੱਗਦਾ ਹੈ ਕਿ ਅਦਾਕਾਰਾ ਜਲਦ ਹੀ ਬਾਲੀਵੁੱਡ ‘ਚ ਵੀ ਡੈਬਿਊ ਕਰਨ ਜਾ ਰਹੀ ਹੈ । ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਨੇ ਅੰਮ੍ਰਿਤਸਰ ਦੀਆਂ ਜਲੇਬੀਆਂ ਅਤੇ ਗੁਲਾਬ ਜਾਮੁਨ ਦਾ ਲਿਆ ਅਨੰਦ, ਵੇਖੋ ਵੀਡੀਓ
ਜਿਸ ‘ਚ ਉ ਹਏ ਆਰ ਰਹਿਮਾਨ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਸਾਂਝਾਂ ਕਰਦੇ ਹੋਏ ਅਦਾਕਾਰਾ ਨੇ ਏ.ਆਰ ਰਹਿਮਾਨ, ਦਿਲਜੀਤ ਦੋਸਾਂਝ ਅਤੇ ਇਮਤਿਆਜ਼ ਅਲੀ ਨੂੰ ਵੀ ਟੈਗ ਕੀਤਾ ਹੈ । ਇਸ ਤੋਂ ਲੱਗਦਾ ਹੈ ਕਿ ਅਦਾਕਾਰਾ ਦਿਲਜੀਤ ਦੋਸਾਂਝ ਦੀ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ‘ਤੇੁ ਬਣਨ ਵਾਲੀ ਫ਼ਿਲਮ ‘ਚ ਸ਼ਾਇਦ ਨਜ਼ਰ ਆਉਣ ਵਾਲੀ ਹੈ ।

ਅਦਾਕਾਰਾ ਨੇ ਇਮਤਿਆਜ਼ ਅਲੀ ਦੇ ਨਾਲ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ । ਕੁਝ ਦਿਨ ਪਹਿਲਾਂ ਦਿਲਜੀਤ ਦੋਸਾਂਝ ਨੇ ਵੀ ਇਮਤਿਆਜ਼ ਅਲੀ ਅਤੇ ਏ.ਆਰ. ਰਹਿਮਾਨ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਨਿਸ਼ਾ ਬਾਨੋ ਦਾ ਸਬੰਧ ਪੰਜਾਬ ਦੇ ਮਾਨਸਾ ਸ਼ਹਿਰ ਦੇ ਨਾਲ ਹੈ ।
ਉਸ ਨੂੰ ਸ਼ੁਰੂ ਤੋਂ ਹੀ ਨੱਚਣ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਆਇਆ । ਉਹ ਆਪਣੇ ਕਾਲਜ ਸਮੇਂ ਦੇ ਦੌਰਾਨ ਵੀ ਸੱਭਿਆਚਾਰਕ ਪ੍ਰੋਗਰਾਮਾਂ ‘ਚ ਹਿੱਸਾ ਲੈਂਦੀ ਰਹਿੰਦੀ ਸੀ । ਉਹ ਆਪਣੇ ਕਾਮਯਾਬ ਕਰੀਅਰ ‘ਚ ਕਰਮਜੀਤ ਅਨਮੋਲ ਦਾ ਵੱਡਾ ਹੱਥ ਮੰਨਦੀ ਹੈ ।ਕਿਉਂਕਿ ਉਸ ਨੇ ਅਦਾਕਾਰੀ ਅਤੇ ਗਾਇਕੀ ਦੇ ਗੁਰ ਕਰਮਜੀਤ ਅਨਮੋਲ ਤੋਂ ਹੀ ਸਿੱਖੇ ਸਨ ।
View this post on Instagram