
ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੀ ਨਵੀਂ ਫ਼ਿਲਮ ‘Main Te Bapu’ ਦੀ ਸ਼ੂਟਿੰਗ ਕਰ ਰਹੇ ਨੇ। ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਸਮਾਂ ਕੱਢ ਕੇ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਭਤੀਜੀ ਅੰਬਰ ਨੂੰ ਯਾਦ ਕਰਦੇ ਹੋਏ ਇੱਕ ਅਣਦੇਖੀ ਵੀਡੀਓ ਪਾਈ ਹੈ।


ਇਸ ਵੀਡੀਓ ‘ਚ ਉਹ ਆਪਣੀ ਭਤੀਜੀ ਦੇ ਨਾਲ ਕੈਨੇਡਾ ਦੀਆਂ ਸੜਕਾਂ ਉੱਤੇ ਘੁੰਮਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਸਾਂਝੀ ਕਰਰਦੇ ਹੋਏ ਪਰਮੀਸ਼ ਵਰਮਾ ਨੇ ਲਿਖਿਆ ਹੈ- ਕਾਸ਼ ਮੈਂ ਸ਼ਬਦਾਂ ਦੇ ਰਾਹੀਂ ਬਿਆਨ ਕਰ ਸਕਦਾ ਕੇ ਮੈਂ ਆਪਣੇ Monkey Ambar ਨੂੰ ਕਿੰਨਾ ਯਾਦ ਕਰ ਰਿਹਾ ਹਾਂ’ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਚਾਚੂ-ਭਤੀਜੀ ਦਾ ਇਹ ਵੀਡੀਓ ਬਹੁਤ ਪਸੰਦ ਆ ਰਿਹਾ ਹੈ। ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

ਜਿਵੇਂ ਕਿ ਸਭ ਜਾਣਦੇ ਹੀ ਨੇ ਉਹ ਆਪਣੀ ਭਤੀਜੀ ਅੰਬਰ ਨੂੰ ਬਹੁਤ ਪਿਆਰ ਕਰਦੇ ਨੇ । ਕੋਰੋਨਾ ਕਾਲ ਹੋਣ ਕਰਕੇ ਉਹ ਕੈਨੇਡਾ ਨਹੀਂ ਜਾ ਪਾਏ। ਜਿਸ ਕਰਕੇ ਉਹ ਆਪਣੀ ਭਤੀਜੀ ਨੂੰ ਲੰਬੇ ਸਮੇਂ ਤੋਂ ਮਿਲ ਨਹੀਂ ਪਾਏ। ਅੰਬਰ ਨਾਲ ਉਨ੍ਹਾਂ ਦਾ ਖਾਸ ਲਗਾਅ ਹੈ ਜਿਸ ਕਰਕੇ ਉਨ੍ਹਾਂ ਨੇ ਇੱਕ ਵਾਰੀ ਪੋਸਟ ਪਾ ਕੇ ਕਿਹਾ ਸੀ ਕਿ ਉਹ ਭਵਿੱਖ ‘ਚ ਅੰਬਰ ਵਰਗੀਆਂ ਪੰਜ ਧੀਆਂ ਚਾਹੁੰਦੇ ਨੇ ।
View this post on Instagram