ਆਪਣੇ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਨਜ਼ਰ ਆਏ ਗਾਇਕ ਪਰਮੀਸ਼ ਵਰਮਾ, ਘਰਵਾਲੀ ਨਾਲ ਸਾਂਝੀਆਂ ਕੀਤੀਆਂ ਕੁਝ ਰੋਮਾਂਟਿਕ ਤਸਵੀਰਾਂ
ਆਪਣੇ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਨਜ਼ਰ ਆਏ ਗਾਇਕ ਪਰਮੀਸ਼ ਵਰਮਾ, ਘਰਵਾਲੀ ਨਾਲ ਸਾਂਝੀਆਂ ਕੀਤੀਆਂ ਕੁਝ ਰੋਮਾਂਟਿਕ ਤਸਵੀਰਾਂ
ਰੂਹ ਨੂੰ ਜਦੋਂ ਰੂਹ ਦਾ ਹਾਣੀ ਮਿਲ ਜਾਏ ਤਾਂ ਜ਼ਿੰਦਗੀ ਦਾ ਸਫਰ ਹੋਰ ਜ਼ਿਆਦਾ ਖ਼ੂਬਸੂਰਤ ਅਤੇ ਹਸੀਨ ਹੋ ਜਾਂਦਾ ਹੈ । ਆਪਣੀ ਜ਼ਿੰਦਗੀ ਦੇ ਖ਼ੂਬਸੂਰਤ ਪਲ ਇਕੱਠੇ ਕਰ ਰਹੇ ਨੇ ਨਵੇਂ ਵਿਆਹੇ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀ ਸਟਾਰ ਕਲਾਕਾਰ ਪਰਮੀਸ਼ ਵਰਮਾ parmish verma । ਜੀ ਹਾਂ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਜੋ ਕਿ ਏਨੀਂ ਦਿਨੀਂ ਕੈਨੇਡਾ ਤੋਂ ਆਪਣੇ ਸੁਹਰੇ ਪਰਿਵਾਰ ਆਈ ਹੋਈ ਹੈ। ਜਿਸ ਕਰਕੇ ਕੈਨੇਡਾ ਤੋਂ ਬਾਅਦ ਪਰਮੀਸ਼ ਵਰਮਾ ਨੇ ਗ੍ਰੈਂਡ ਰਿਸ਼ੈਪਸ਼ਨ ਪੰਜਾਬ ‘ਚ ਕੀਤੀ। ਇਸ ਖ਼ਾਸ ਮੌਕੇ ਉੱਤੇ ਵੱਡੀ ਗਿਣਤੀ ‘ਚ ਪੰਜਾਬੀ ਕਲਾਕਾਰ ਸ਼ਾਮਿਲ ਹੋਏ ਸੀ।

ਪਰਮੀਸ਼ ਵਰਮਾ ਜੋ ਕਿ ਸੋਸ਼ਲ਼ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇੱਕ ਤਸਵੀਰ ‘ਚ ਦੇਖ ਸਕਦੇ ਹੋ ਪਰਮੀਸ਼ ਵਰਮਾ ਨੇ ਆਪਣੇ ਹੱਥ ਚ ਗੀਤ ਗਰੇਵਾਲ ਦਾ ਮਹਿੰਦੀ ਵਾਲਾ ਹੱਥ ਲਿਆ ਹੈ । ਦੂਜੀ ਤਸਵੀਰ ‘ਚ ਪਰਮੀਸ਼ ਵਰਮਾ ਆਪਣੀ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਹਰ ਕੋਈ ਦੋਵਾਂ ਦੀ ਜੋੜੀ ਦੀ ਖੂਬ ਤਾਰੀਫ ਕਰ ਰਿਹਾ ਹੈ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਗਾਇਕੀ ਦੇ ਨਾਲ ਉਹ ਪੰਜਾਬੀ ਫ਼ਿਲਮ ‘ਚ ਵੀ ਕਾਫੀ ਐਕਟਿਵ ਨੇ। ਹੁਣ ਤੱਕ ਉਹ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਪੰਜਾਬੀ ‘ਚ ਸਿੰਘਮ, ਜਿੰਦੇ ਮੇਰੀਏ, ਰੌਕੀ ਮੈਂਟਲ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਗੀਤ ਗਰੇਵਾਲ ਦੇ ਪੇਸ਼ੇ ਦੀ ਤਾਂ ਉਹ ਕੈਨੇਡਾ ਦੀ ਰਾਜਨੀਤੀ ਨਾਲ ਜੁੜੀ ਹੋਈ ਹੈ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਦੇ ਲਈ ਕੰਮ ਕਰਦੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
