ਕੌਰ ਬੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਰ੍ਹਾਂ ਮਸਤੀ ਕਰਦੀ ਨਜ਼ਰ ਆਈ ਗਾਇਕਾ

written by Shaminder | July 06, 2022

ਕੌਰ ਬੀ (Kaur B) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday) ਮਨਾਇਆ । ਇਸ ਮੌਕੇ ਗਾਇਕਾ ਨੇ ਆਪਣਾ ਜਨਮਦਿਨ ਬੜੇ ਹੀ ਜੋਸ਼ ਖਰੋਸ਼ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਉਸ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਵੀ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

kaur b birthday Celebration-min image From instagram

ਹੋਰ ਪੜ੍ਹੋ : ਗਾਇਕੀ ਦੇ ਨਾਲ-ਨਾਲ ਘੋੜ ਸਵਾਰੀ ਦਾ ਵੀ ਸ਼ੌਂਕ ਰੱਖਦੀ ਹੈ ਕੌਰ ਬੀ, ਸਿੱਖ ਰਹੀ ਘੋੜ ਸਵਾਰੀ

ਜਿਸ ‘ਚ ਉਹ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਸ ਦੀਆਂ ਸਹੇਲੀਆਂ ਦੇ ਨਾਲ ਵੀ ਕੁਝ ਤਸਵੀਰਾਂ ਉਸ ਨੇ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀਆਂ ਹਨ । ਦੱਸ ਦਈਏ ਕਿ ਕੌਰ ਬੀ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ।

kaur b birthday ,

ਹੋਰ ਪੜ੍ਹੋ :  ਕੌਰ ਬੀ ਨੇ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ਼ ਦੀ ਕੀਤੀ ਮੰਗ

ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਸ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਉਹ ਅਕਸਰ ਆਪਣੇ ਇਸ ਸ਼ੌਂਕ ਦਾ ਮੁਜ਼ਾਹਰਾ ਅਕਸਰ ਪਿੰਡ ‘ਚ ਹੋਣ ਵਾਲੇ ਧਾਰਮਿਕ ਸਮਾਗਮਾਂ ‘ਚ ਕਰਦੇ ਰਹਿੰਦੇ ਸਨ । ਉਨ੍ਹਾਂ ਦਾ ਇਹੀ ਸ਼ਂੌਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਕੇ ਆਇਆ ।

kaur b song-min image from kaur b song

ਕੌਰ ਬੀ ਗਾਇਕੀ ਦੇ ਖੇਤਰ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹੈ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੀ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲਵਿੰਗ ਹੈ । ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਅੱਗੇ ਵੱਧਣ ‘ਚ ਬੰਟੀ ਬੈਂਸ ਦਾ ਵੱਡਾ ਰੋਲ ਰਿਹਾ ਹੈ ਅਤੇ ਉਨ੍ਹਾਂ ਨੇ ਹੀ ਉਸ ਨੂੰ ਕੌਰ ਬੀ ਨਾਮ ਦਿੱਤਾ ਸੀ । ਉਨ੍ਹਾਂ ਦਾ ਅਸਲ ਨਾਮ ਬਲਜਿੰਦਰ ਕੌਰ ਹੈ ਤੇ ਉਹ ਨਵਾਂ ਗਾਓਂ ਦੇ ਰਹਿਣ ਵਾਲੇ ਹਨ ।

You may also like