Advertisment

ਦੂਜੀ ਵਾਰ ਪ੍ਰੈਗਨੇਂਟ ਹੋਈ ਐਵਲਿਨ ਸ਼ਰਮਾ, ਬੇਬੀ ਬੰਪ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

author-image
By Shaminder
New Update
ਦੂਜੀ ਵਾਰ ਪ੍ਰੈਗਨੇਂਟ ਹੋਈ ਐਵਲਿਨ ਸ਼ਰਮਾ, ਬੇਬੀ ਬੰਪ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
Advertisment
ਬਾਲੀਵੁੱਡ ਇੰਡਸਟਰੀ ‘ਚ ਬੀਤੇ ਸਾਲ ਕਈ ਹੀਰੋਇਨਾਂ ਦੇ ਘਰ ਬੱਚੇ ਨੇ ਜਨਮ ਲਿਆ ਅਤੇ ਕਈਆਂ ਦੇ ਘਰ ਖੁਸ਼ੀਆਂ ਆਈਆਂ । ਹੁਣ ਇਸ ਸਾਲ ਦੀ ਸ਼ੁਰੂਆਤ ‘ਚ ਹੀ ਬਾਲੀਵੁੱਡ ਦੀ ਇੱਕ ਹੋਰ ਅਦਾਕਾਰਾ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਅਦਾਕਾਰਾ ਐਵਲਿਨ ਸ਼ਰਮਾ, (Evelyn Sharma) ਜਿਸ ਨੇ ਰਣਬੀਰ ਕਪੂਰ ਦੇ ਨਾਲ ਫ਼ਿਲਮ ‘ਯੇ ਜਵਾਨੀ ਹੈ ਦੀਵਾਨੀ’ ਦੇ ਨਾਲ ਸੁਰਖੀਆਂ ਵਟੋਰੀਆਂ ਸਨ ।
Advertisment
Evelyn Sharma image Source : Instagram ਹੋਰ ਪੜ੍ਹੋ : ਤਾਨੀਆ ਅਤੇ ਗੁਰਪ੍ਰੀਤ ਘੁੱਗੀ ਫ਼ਿਲਮ ‘ਕਣਕਾਂ ਦੇ ਓਹਲੇ’ ‘ਚ ਆਉਣਗੇ ਨਜ਼ਰ, ਅਦਾਕਾਰਾ ਨੇ ਸ਼ੇਅਰ ਕੀਤਾ ਪੋਸਟਰ ਉਹ ਹੁਣ ਮੁੜ ਤੋਂ ਮਾਂ ਬਣਨ ਜਾ ਰਹੀ ਹੈ। ਉਸ ਨੇ ਆਪਣੇ ਬੇਬੀ ਬੰਪ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਪ੍ਰੈਗਨੇਂਸੀ ਦਾ ਐਲਾਨ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਦਾਕਾਰਾ ਬਿਪਾਸ਼ਾ ਬਾਸੂ, ਆਲੀਆ ਭੱਟ ਅਤੇ ਦੇਬੀਨਾ ਬੈਨਰਜੀ 2022 ਨੇ ਬੱਚੀਆਂ ਨੂੰ ਜਨਮ ਦਿੱਤਾ ਸੀ । evelyn Sharma image Source : Instagram
Advertisment
ਹੋਰ ਪੜ੍ਹੋ : ਗਾਇਕ ਕਾਕਾ ਦਾ ਅੱਜ ਹੈ ਜਨਮਦਿਨ, ਜਨਮ ਦਿਨ ‘ਤੇ ਜਾਣੋ ਇੱਕ ਆਟੋ ਡਰਾਈਵਰ ਤੋਂ ਕਿਵੇਂ ਬਣੇ ਕਾਮਯਾਬ ਗਾਇਕ ਐਵਲਿਨ ਬਾਲੀਵੁੱਡ ਦੇ ਨਾਲ-ਨਾਲ ਅਮਰੀਕਨ ਫ਼ਿਲਮਾਂ ਦਾ ਵੀ ਹਿੱਸਾ ਰਹਿ ਚੁੱਕੀ ਹੈ । ਹਾਲਾਂਕਿ ਹੁਣ ਅਦਾਕਾਰਾ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਨਹੀਂ ਹਨ ।ਪਰ ਉਸ ਨੇ ਆਪਣੀਆਂ ਫ਼ਿਲਮਾਂ ਦੇ ਨਾਲ ਬਾਲੀਵੁੱਡ ਇੰਡਸਟਰੀ ‘ਚ ਗਹਿਰੀ ਛਾਪ ਛੱਡੀ ਹੈ । evelyn Sharma ,,' image Source : Instagram ਇਸ ਤੋਂ ਪਹਿਲਾਂ ਉਸ ਦੇ ਘਰ ਇੱਕ ਧੀ ਨੇ ਜਨਮ ਲਿਆ ਸੀ । ਜਿਸ ਦੇ ਨਾਲ ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
 
View this post on Instagram
 

A post shared by Evelyn Sharma (@evelyn_sharma)

Advertisment

Stay updated with the latest news headlines.

Follow us:
Advertisment
Advertisment
Latest Stories
Advertisment